ਤਾਜਾ ਖਬਰਾਂ
ਅੰਮ੍ਰਿਤਸਰ - ਅੰਮ੍ਰਿਤਸਰ ਦੇ ਇੱਕ ਨੌਜਵਾਨ ਦੀ ਦੁਬਈ ਵਿੱਚ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐਸ.ਪੀ.ਸਿੰਘ ਓਬਰਾਏ ਦੇ ਸਹਿਯੋਗ ਨਾਲ ਨੌਜਵਾਨ ਦੀ ਦੇਹ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੀ।ਅੰਮ੍ਰਿਤਸਰ ਦਾ ਰਹਿਣ ਵਾਲਾ 27 ਸਾਲਾ ਪ੍ਰਦੀਪ ਸਿੰਘ ਕਰੀਬ 6 ਮਹੀਨੇ ਪਹਿਲਾਂ ਆਪਣੇ ਤੇ ਪਰਿਵਾਰ ਦੇ ਚੰਗੇ ਭਵਿੱਖ ਲਈ ਦੁਬਈ ਗਿਆ ਸੀ। 10 ਅਪ੍ਰੈਲ ਨੂੰ ਸੜਕ ਹਾਦਸੇ 'ਚ ਅੱਗ ਲੱਗਣ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਿਆ ਸੀ। ਜਿਸ ਕਾਰਨ ਪ੍ਰਦੀਪ ਦੀ ਮੌਤ ਹੋ ਗਈ।
ਸਰਬੱਤ ਦਾ ਭਲਾ ਟਰੱਸਟ ਦੇ ਅਧਿਕਾਰੀਆਂ ਨੇ ਪਰਿਵਾਰ ਦੀ ਆਰਥਿਕ ਹਾਲਤ ਨੂੰ ਦੇਖਦੇ ਹੋਏ ਮਦਦ ਦਾ ਐਲਾਨ ਕੀਤਾ ਹੈ। ਪ੍ਰਦੀਪ ਦੀ ਵੱਡੀ ਭੈਣ ਦੇ ਵਿਆਹ ਲਈ 2 ਲੱਖ ਰੁਪਏ ਦਿੱਤੇ ਜਾਣਗੇ। ਨਾਲ ਹੀ, ਉਸ ਦੇ ਪਿਤਾ ਨੂੰ 2500 ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ। ਪ੍ਰਦੀਪ ਦੀ ਲਾਸ਼ ਨੂੰ ਭਾਰਤ ਲਿਆਉਣ ਦਾ ਖਰਚਾ ਉਨ੍ਹਾਂ ਦੀ ਕੰਪਨੀ ਨੇ ਚੁੱਕਿਆ ਹੈ।ਇਸ ਦੌਰਾਨ ਪ੍ਰਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਲੈਣ ਲਈ ਏਅਰਪੋਰਟ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਡਾ.ਐਸ.ਪੀ.ਸਿੰਘ ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਦਿੱਤੀ ਮਦਦ ਲਈ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਡਾ: ਓਬਰਾਏ ਦਾ ਰਿਣੀ ਰਹੇਗਾ।
Get all latest content delivered to your email a few times a month.