ਤਾਜਾ ਖਬਰਾਂ
ਕੇਂਦਰੀ ਸੜਕ ਆਵਾਜਾਈ ਅਤੇ ਹਾਈਵੇ ਰਾਜ ਮੰਤਰੀ ਹਰਸ਼ ਮਲਹੋਤਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ । ਇਸ ਮੌਕੇ ਉਹਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ । ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵਲੋਂ ਕੇਂਦਰੀ ਰਾਜ ਮੰਤਰੀ ਨੂੰ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਬਹੁਤ ਆਨੰਦ ਤੇ ਸਕੂਨ ਮਿਲਿਆ ਹੈ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ।
ਉਨ੍ਹਾਂ ਪਹਿਲਗਾਮ ਹਮਲੇ ਦੀ ਨਿੰਦਾ ਕੀਤੀ ਅਤੇ ਉਨ੍ਹਾਂ ਭਾਰਤ ਸਰਕਾਰ ਵੱਲੋਂ ਭਰੋਸਾ ਦਿੱਤਾ ਕਿ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੀ ਅਗਵਾਈ ਹੇਠ ਭਾਰਤ ਸਰਕਾਰ ਵੱਲੋਂ ਅੱਤਵਾਦ ਦਾ ਖਾਤਮਾ ਕਰ ਦਿੱਤਾ ਜਾਵੇਗਾ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਦਿੱਲੀ ਅੰਮ੍ਰਿਤਸਰ ਕਟੜਾ ਐਕਸਪ੍ਰੈਸਵੇਅ ਡੇਢ ਸਾਲ ਵਿੱਚ ਭਾਰਤ ਦੀ ਜਨਤਾ ਨੂੰ ਸੌਂਪ ਦਿੱਤਾ ਜਾਵੇਗਾ। ਪਿਛਲੇ 10 ਸਾਲਾਂ ਵਿੱਚ ਅਸੀਂ ਵਿਸ਼ਾਲ ਸੜਕੀ ਬੁਨਿਆਦੀ ਢਾਂਚਾ ਬਣਾਇਆ ਹੈ।
Get all latest content delivered to your email a few times a month.