ਤਾਜਾ ਖਬਰਾਂ
ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਗੁਰਚਰਨ ਸਿੰਘ ਕੋਹਾਲਾ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਹਰਪ੍ਰੀਤ ਸਿੰਘ, ਇੰਚਾਰਜ ਸਬ-ਆਫ਼ਿਸ ਸੁਮੇਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਖ਼ਜ਼ਾਨਚੀ ਸ਼ਮਸ਼ੇਰ ਸਿੰਘ, ਸੇਵਾਦਾਰਨੀ ਬੀਬੀ ਪਰਮਜੀਤ ਕੌਰ ਤੇ ਬੀਬੀ ਬਲਵਿੰਦਰ ਕੌਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਕੱਤਰ ਪ੍ਰਤਾਪ ਸਿੰਘ ਤੇ ਸਾਬਕਾ ਸਕੱਤਰ ਰਘਬੀਰ ਸਿੰਘ ਰਾਜਾਸਾਂਸੀ ਨੇ ਗੁਰਚਰਨ ਸਿੰਘ ਕੋਹਾਲਾ ਤੇ ਹੋਰ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ।
Get all latest content delivered to your email a few times a month.