ਤਾਜਾ ਖਬਰਾਂ
ਚੰਡੀਗੜ੍ਹ- ਚੰਡੀਗੜ੍ਹ ਦੇ ਪੰਜਾਬ ਭਵਨ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਕਰੀਬ ਪੌਣੇ ਘੰਟੇ ਤੋਂ ਆਲ ਪਾਰਟੀ ਮੀਟਿੰਗ ਚੱਲ ਰਹੀ ਹੈ। ਮੀਟਿੰਗ ਵਿੱਚ ਪੰਜਾਬ ਦੇ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਡੀਜੀਪੀ ਗੌਰਵ ਯਾਦਵ ਮੌਜੂਦ ਹਨ। ਹੁਣ ਇਸ ਲੜਾਈ ਨੂੰ ਕਿਵੇਂ ਲੜਿਆ ਜਾਵੇਗਾ, ਇਸ ਬਾਰੇ ਰਣਨੀਤੀ ਬਣਾਈ ਜਾ ਰਹੀ ਹੈ। ਹੁਣ ਤੱਕ ਅਕਾਲੀ ਦਲ ਨੇ ਮੀਟਿੰਗ ਵਿੱਚ ਆਪਣਾ ਪੱਖ ਪੇਸ਼ ਕੀਤਾ ਹੈ।
ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਹਰਿਆਣਾ ਨੂੰ ਪਾਣੀ ਨਾ ਦੇਣ ਦੇ ਫੈਸਲੇ ਖਿਲਾਫ ਸਾਰਿਆਂ ਨੂੰ ਇਕਜੁੱਟ ਹੋਣਾ ਪਵੇਗਾ। ਕਾਂਗਰਸ ਦੇ ਸੀਨੀਅਰ ਆਗੂ ਰਾਣਾ ਕੇਪੀ ਨੇ ਮੀਟਿੰਗ ਵਿੱਚ ਕਿਹਾ ਹੈ ਕਿ ਬੀਬੀਐਮਬੀ ਵਿੱਚ ਪੰਜਾਬ ਦੇ ਅਧਿਕਾਰੀਆਂ ਦਾ ਕੋਟਾ ਘਟਾਇਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਅਸੀਂ ਇਸ ਮੁੱਦੇ 'ਤੇ ਸਰਕਾਰ ਦੇ ਨਾਲ ਹਾਂ।
ਭਾਜਪਾ ਤਰਫੋਂ ਮਨੋਰੰਜਨ ਕਾਲੀਆ ਨੇ ਸਵਾਲ ਕੀਤਾ ਕਿ ਅਜਿਹੀ ਸਥਿਤੀ ਪਹਿਲਾਂ ਕਦੇ ਸਾਹਮਣੇ ਨਹੀਂ ਆਈ ਸੀ, ਇਸ ਵਾਰ ਅਜਿਹਾ ਕਿਉਂ ਹੋਇਆ। ਚਰਚਾ ਅਜੇ ਵੀ ਜਾਰੀ ਹੈ।
ਕਾਂਗਰਸੀ ਆਗੂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਾਲ ਮੀਟਿੰਗ ਤੈਅ ਕਰਨੀ ਚਾਹੀਦੀ ਹੈ। ਸਰਬ ਪਾਰਟੀ ਵਫ਼ਦ ਉਨ੍ਹਾਂ ਨੂੰ ਮਿਲ ਕੇ ਪੰਜਾਬ ਦਾ ਪੱਖ ਪੇਸ਼ ਕਰੇ।
ਮੀਟਿੰਗ ਤੋਂ ਬਾਅਦ ਸਾਰੀਆਂ ਪਾਰਟੀਆਂ ਦੇ ਆਗੂ ਪ੍ਰੈੱਸ ਕਾਨਫਰੰਸ ਕਰਕੇ ਮੀਟਿੰਗ 'ਚ ਹੋਈ ਚਰਚਾ ਬਾਰੇ ਜਾਣਕਾਰੀ ਸਾਂਝੀ ਕਰਨਗੇ।
Get all latest content delivered to your email a few times a month.