ਤਾਜਾ ਖਬਰਾਂ
ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ, ਕਾਰਵਾਈ ਕਰਦੇ ਹੋਏ ਪੁਲਿਸ ਨੇ 6 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ, ਪੁਲੀਸ ਨੇ ਇਨ੍ਹਾਂ ਕੋਲੋਂ ਦੋ ਪਿਸਤੌਲ, 21 ਜਿੰਦਾ ਕਾਰਤੂਸ, 2 ਲੱਖ ਰੁਪਏ ਦੀ ਜਾਅਲੀ ਕਰੰਸੀ, ਦੋ ਸਪਲੈਂਡਰ ਮੋਟਰਸਾਈਕਲ ਅਤੇ ਪੰਜ ਮੋਬਾਈਲ ਫੋਨ ਬਰਾਮਦ ਕੀਤੇ ਹਨ।ਇਹ ਕਾਰਵਾਈ ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਅਤੇ ਐਸਐਸਪੀ ਮਨਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਕੀਤੀ ਗਈ। ਇਹ ਕਾਰਵਾਈ ਕੈਪਟਨ ਅਦਿੱਤਿਆ ਵਾਰੀਅਰ ਅਤੇ ਡੀਐਸਪੀ ਮਨਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਸਪੈਸ਼ਲ ਸੈੱਲ ਵੱਲੋਂ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ।
ਫੜੇ ਗਏ ਮੁਲਜ਼ਮਾਂ ਵਿੱਚ ਅਸ਼ੀਸ਼ ਕੁਮਾਰ, ਵਿਸ਼ਾਲ, ਤਰਨਤਾਰਨ ਦਾ ਕਰਨਦੀਪ ਸਿੰਘ, ਕਸ਼ਮੀਰ ਸਿੰਘ ਇਸਲਾਮਾਬਾਦ, ਅਰਸ਼ਦੀਪ ਸਿੰਘ ਲਾਹੌਰੀ ਮੱਲ ਅਤੇ ਜਸ਼ਨਦੀਪ ਸਿੰਘ ਤਰਨਤਾਰਨ ਸ਼ਾਮਲ ਹਨ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਹ ਲੋਕ ਨਜਾਇਜ਼ ਹਥਿਆਰਾਂ ਨਾਲ ਕੋਈ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਹਨ।ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਦੇ ਹੋਰ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.