ਤਾਜਾ ਖਬਰਾਂ
ਸ਼ਨੀਵਾਰ,ਨੂੰ ਚੰਡੀਗੜ੍ਹ ਵਿੱਚ ਨਸ਼ੇ ਵਿਰੁੱਧ ਇੱਕ ਵਿਸ਼ੇਸ਼ ਕਾਰਜਕ੍ਰਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹਿੱਸਾ ਲਿਆ।
ਪ੍ਰੋਗਰਾਮ ਦੌਰਾਨ ਬੋਲਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦੇ ਭਵਿੱਖ ਦਾ ਆਧਾਰ ਹੁੰਦੇ ਹਨ, ਇਸ ਲਈ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਭ ਦੀ ਜ਼ਿੰਮੇਵਾਰੀ ਹੈ।
ਪੰਜਾਬ ਤੇ ਹਰਿਆਣਾ ਦੇ ਰਾਜਪਾਲਾਂ ਨੇ ਵੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਆਮ ਤੌਰ 'ਤੇ ਨੌਜਵਾਨ ਆਪਣੇ ਸੰਗਤੀਆਂ ਨਾਲ ਸ਼ਰਾਬ ਪੀਣ ਨੂੰ ਮਨੋਰੰਜਨ ਮੰਨਦੇ ਹਨ। ਪਰ ਇਹ ਇੱਕ ਭਾਰੀ ਗਲਤਫੈਮੀ ਹੈ ਜੋ ਉਨ੍ਹਾਂ ਦੀ ਜ਼ਿੰਦਗੀ ਨੂੰ ਤਬਾਹੀ ਵੱਲ ਧੱਕ ਦਿੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਇੱਕ ਅਜਿਹਾ ਜਾਲ ਹੈ ਜੋ ਹੌਲੀ-ਹੌਲੀ ਨੌਜਵਾਨਾਂ ਨੂੰ ਗ੍ਰਸਤ ਕਰ ਲੈਂਦਾ ਹੈ। ਇਸ ਤਰ੍ਹਾਂ ਦੇ ਹਾਲਾਤਾਂ ਨੂੰ ਦੇਖਦਿਆਂ, ਅਸੀਂ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ। ਸਾਡਾ ਮਕਸਦ ਨੌਜਵਾਨਾਂ ਨੂੰ ਸਮਝਾਉਣਾ ਹੈ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੀ ਸ਼ਕਤੀ ਨੂੰ ਦੇਸ਼ ਦੀ ਤਰੱਕੀ ਵਾਸਤੇ ਵਰਤਣ।
ਪ੍ਰਧਾਨ ਮੰਤਰੀ ਮੋਦੀ ਦੇ ਵਿਕਸਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਲਾਜ਼ਮੀ ਹੈ। ਇਹ ਗੱਲ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਹੀ। ਉਨ੍ਹਾਂ ਕਿਹਾ ਕਿ ਨਸ਼ਾ ਸਾਡੀ ਨੌਜਵਾਨ ਪੀੜ੍ਹੀ ਨੂੰ ਅੰਦਰੋਂ ਖੋਖਲਾ ਕਰ ਰਿਹਾ ਹੈ ਅਤੇ ਜੇਕਰ ਅਸੀਂ ਇਸ ਨੂੰ ਰੋਕਣਾ ਚਾਹੁੰਦੇ ਹਾਂ, ਤਾਂ ਸਾਰਿਆਂ ਨੂੰ ਮਿਲ ਕੇ ਇਹ ਜੰਗ ਲੜਨੀ ਹੋਵੇਗੀ। ਇਹ ਕੇਵਲ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਭੂਮਿਕਾ ਮਹੱਤਵਪੂਰਨ ਹੈ। ਰਾਜਪਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਪੱਧਰ 'ਤੇ ਇਸ ਮੁਹਿੰਮ ਦੀ ਸ਼ੁਰੂਆਤ ਕਰਨ।
Get all latest content delivered to your email a few times a month.