ਤਾਜਾ ਖਬਰਾਂ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਅਟਾਰੀ ਦਾਣਾ ਮੰਡੀ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ। ਕਿਸਾਨਾਂ ਦਾ ਕਹਿਣਾ ਹੈ ਕਿ 17 ਤਰੀਕ ਤੋਂ ਉਹਨਾਂ ਦੀ ਫਸਲ ਮੰਡੀ ਵਿੱਚ ਪਈ ਹੋਈ ਹੈ, ਪਰ ਹਾਲੇ ਤੱਕ ਉਹਨਾਂ ਦੀ ਫਸਲ ਦੀ ਖਰੀਦਦਾਰੀ ਨਹੀਂ ਹੋਈ। ਇਸ ਕਾਰਨ ਕਿਸਾਨਾਂ ਦੀਆਂ ਫਸਲਾਂ ਖਰਾਬ ਹੋ ਰਹੀਆਂ ਹਨ ਅਤੇ ਉਹਨਾਂ ਨੂੰ ਮੁਆਵਜ਼ਾ ਵੀ ਨਹੀਂ ਮਿਲ ਰਿਹਾ। ਮੌਸਮ ਦੇ ਖਰਾਬ ਹੋਣ ਨਾਲ ਫਸਲ ਖਰਾਬ ਹੋ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਮੁਸ਼ਕਿਲ ਆ ਰਹੀ ਹੈ। ਉਹਨਾਂ ਦਾ ਕਹਿਣਾ ਸੀ ਕਿ ਜੇਕਰ ਮਿਆਰੀ ਮੁਆਵਜ਼ਾ ਨਹੀਂ ਮਿਲਦਾ ਤਾਂ ਉਹ ਆਪਣੀਆਂ ਬੱਚਿਆਂ ਦੀ ਸਕੂਲ ਫੀਸਾਂ ਕਿਵੇਂ ਭਰਾਂਗੇ। ਇਸ ਮੌਕੇ ਉਨ੍ਹਾਂ ਨੇ ਗੁੱਸੇ ਨਾਲ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਹ ਸਮੱਸਿਆ ਸਲਝਾਉਣ ਲਈ ਸਰਕਾਰ ਨਹੀਂ ਆਉਂਦੀ, ਤਾਂ ਉਹਨਾਂ ਨੂੰ ਕਾਫੀ ਨੁਕਸਾਨ ਹੋਵੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਜਸਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਕੋਈ ਮਦਦ ਨਹੀਂ ਮਿਲੀ ਅਤੇ ਮੌਸਮ ਦੇ ਖ਼ਰਾਬ ਹਾਲਾਤ ਕਰਕੇ ਉਨ੍ਹਾਂ ਦੀਆਂ ਫਸਲਾਂ ਖਰਾਬ ਹੋ ਰਹੀਆਂ ਹਨ।
ਅਟਾਰੀ ਮਾਰਕੀਟ ਕਮੇਟੀ ਦੀ ਸਕੱਤਰ ਨਵਦੀਪ ਕੌਰ ਨੇ ਵੀ ਕਿਹਾ ਕਿ ਖੁਰਮਾਣੀਆਂ ਪਿੰਡ ਵਿੱਚ ਇੱਕ ਘਰ ਦੇ ਅੰਦਰ ਗੈਰ ਕਾਨੂੰਨੀ ਤੌਰ 'ਤੇ ਮੰਡੀ ਬਣਾਈ ਗਈ ਸੀ, ਜਿਸਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਇਸ ਲਈ ਉਥੇ ਕਣਕ ਦੀ ਖਰੀਦਦਾਰੀ ਨਹੀਂ ਹੋ ਸਕਦੀ। ਉਸ ਨੇ ਵਾਅਦਾ ਕੀਤਾ ਕਿ ਕਿਸਾਨਾਂ ਦੀਆਂ ਮੁਸ਼ਕਿਲ ਜਲਦੀ ਹੱਲ ਕੀਤੀਆਂ ਜਾਣਗੀਆਂ ਅਤੇ ਕੋਈ ਵੀ ਮੁਸ਼ਕਿਲ ਆਉਣ ਨਹੀਂ ਦਿੱਤੀ ਜਾਵੇਗੀ।
Get all latest content delivered to your email a few times a month.