ਤਾਜਾ ਖਬਰਾਂ
ਚੰਡੀਗੜ੍ਹ- ਇੰਡੀਅਨ ਪ੍ਰੀਮੀਅਰ ਲੀਗ ਵਿੱਚ ਅੱਜ ਡਬਲ ਹੈਡਰ (ਇੱਕ ਦਿਨ ਵਿੱਚ ਦੋ ਮੈਚ) ਖੇਡੇ ਜਾਣਗੇ। ਦਿਨ ਦੇ ਦੂਜੇ ਮੈਚ ਵਿੱਚ ਪੰਜਾਬ ਕਿੰਗਜ਼ ਦਾ ਸਾਹਮਣਾ ਲਖਨਊ ਸੁਪਰ ਜਾਇੰਟਸ ਨਾਲ ਹੋਵੇਗਾ। ਇਹ ਮੈਚ ਪੰਜਾਬ ਦੇ ਦੂਜੇ ਘਰੇਲੂ ਮੈਦਾਨ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਧਰਮਸ਼ਾਲਾ 'ਚ ਅੱਜ ਮੀਂਹ ਪੈਣ ਦੀ 75 ਫੀਸਦੀ ਸੰਭਾਵਨਾ ਹੈ। ਦੋਵੇਂ ਟੀਮਾਂ ਇਸ ਸੀਜ਼ਨ 'ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਪਿਛਲੇ ਮੈਚ ਵਿੱਚ ਪੰਜਾਬ ਨੇ ਲਖਨਊ ਨੂੰ ਉਸਦੇ ਘਰ 8 ਵਿਕਟਾਂ ਨਾਲ ਹਰਾਇਆ ਸੀ।
ਪੰਜਾਬ ਕਿੰਗਜ਼ ਦੇ 10 ਮੈਚਾਂ ਵਿੱਚੋਂ 6 ਮੈਚ ਜਿੱਤ ਕੇ 13 ਅੰਕ ਹਨ ਅਤੇ ਉਹ ਅੰਕ ਸੂਚੀ ਵਿੱਚ ਮਜ਼ਬੂਤ ਸਥਿਤੀ ਵਿੱਚ ਹੈ। ਕੋਲਕਾਤਾ ਖ਼ਿਲਾਫ਼ ਟੀਮ ਦਾ ਇੱਕ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ। ਦੂਜੇ ਪਾਸੇ ਲਖਨਊ ਸੁਪਰ ਜਾਇੰਟਸ ਨੇ ਹੁਣ ਤੱਕ 10 ਮੈਚਾਂ ਵਿੱਚ 5 ਜਿੱਤਾਂ ਅਤੇ 5 ਹਾਰਾਂ ਦੇ ਨਾਲ 10 ਅੰਕ ਹਾਸਲ ਕੀਤੇ ਹਨ। ਲਖਨਊ ਲਈ ਇਹ ਮੈਚ ਬਹੁਤ ਮਹੱਤਵਪੂਰਨ ਹੋਵੇਗਾ ਕਿਉਂਕਿ ਜੇਕਰ ਉਹ ਹਾਰਦਾ ਹੈ ਤਾਂ ਉਸ ਦੀਆਂ ਪਲੇਆਫ ਦੀਆਂ ਉਮੀਦਾਂ ਨੂੰ ਝਟਕਾ ਲੱਗ ਸਕਦਾ ਹੈ।
ਇਸ ਦੇ ਨਾਲ ਹੀ ਦਿਨ ਦਾ ਪਹਿਲਾ ਮੈਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਜਸਥਾਨ ਰਾਇਲਸ ਵਿਚਾਲੇ ਖੇਡਿਆ ਜਾਵੇਗਾ। ਮੈਚ ਕੇਕੇਆਰ ਦੇ ਘਰੇਲੂ ਮੈਦਾਨ ਈਡਨ ਗਾਰਡਨ 'ਤੇ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ।
Get all latest content delivered to your email a few times a month.