ਤਾਜਾ ਖਬਰਾਂ
ਪੰਜਾਬ ਵਿੱਚ ਕਿਸਾਨ ਅੰਦੋਲਨ ਦੀ ਸੰਭਾਵਨਾ ਦੇ ਚਲਦੇ, ਪੁਲਿਸ ਨੇ ਸਖ਼ਤ ਰੁਖ ਅਪਣਾਉਂਦਿਆਂ ਕਈ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ, ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਪ੍ਰਦਰਸ਼ਨ ਦੀ ਯੋਜਨਾ ਨੂੰ ਦੇਖਦਿਆਂ ਪੁਲਿਸ ਨੇ ਮੰਗਲਵਾਰ ਸਵੇਰੇ 4 ਵਜੇ ਸਮਰਾਲਾ ਥਾਣੇ ਦੇ ਘੁਲਾਲ, ਲਾਲ ਕਲਾਂ ਅਤੇ ਖਿਰਨੀਆਂ ਪਿੰਡਾਂ ਵਿੱਚ ਛਾਪੇ ਮਾਰੇ।
ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਸਵਰਨਜੀਤ ਸਿੰਘ ਘੁਲਾਲ, ਜਸਵੰਤ ਸਿੰਘ ਗਿੱਲ, ਬਲਵੀਰ ਸਿੰਘ ਖਿਰਨੀਆਂ, ਗੁਰਜੀਤ ਸਿੰਘ ਅਤੇ ਗੁਰਚਰਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ, ਸੁਪਿੰਦਰ ਸਿੰਘ ਬੱਗਾ, ਗੁਰਿੰਦਰ ਸਿੰਘ, ਅਮਰੀਕ ਸਿੰਘ ਸੁਧਾਰ ਅਤੇ ਜਗਰੂਪ ਸਿੰਘ ਰਾਏਕੋਟ ਨੂੰ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਹੈ।
ਸਵਰਨਜੀਤ ਸਿੰਘ ਦੇ ਪੁੱਤਰ ਸੁਖਜੀਤ ਸਿੰਘ ਨੇ ਦੱਸਿਆ ਕਿ ਉਹ ਸਿਰਫ਼ ਸ਼ਾਂਤਮਈ ਢੰਗ ਨਾਲ ਸ਼ੰਭੂ ਮੋਰਚੇ ਵੱਲ ਜਾ ਰਹੇ ਸਨ, ਪਰ ਸਰਕਾਰ ਨੇ ਦਮਨਕਾਰੀ ਰਵੱਈਆ ਅਪਣਾਇਆ। ਇਹ ਸਾਰੀ ਕਾਰਵਾਈ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ-ਮਜ਼ਦੂਰ ਮੋਰਚਾ ਵੱਲੋਂ ਘੋਸ਼ਿਤ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਹੋਈ ਹੈ।
Get all latest content delivered to your email a few times a month.