ਤਾਜਾ ਖਬਰਾਂ
ਬਠਿੰਡਾ- ਬਠਿੰਡਾ ਜ਼ਿਲ੍ਹੇ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ ਦੀ ਸਫਾਈ ਕਰਦੇ ਸਮੇਂ ਗੈਸ ਚੜ੍ਹਨ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਦੀ ਹਾਲਤ ਸਥਿਰ ਹੈ। ਮੰਗਲਵਾਰ (6 ਮਈ) ਨੂੰ ਠੇਕੇਦਾਰ ਲੇਬਰ ਰਾਮਸਰਾ ਰੋਡ 'ਤੇ ਸਥਿਤ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਟਾਊਨਸ਼ਿਪ ਵਿਖੇ ਸੀਵਰੇਜ ਦੀ ਸਫ਼ਾਈ ਕਰ ਰਹੀ ਸੀ। ਇਸ ਦੌਰਾਨ ਗੈਸ ਦੀ ਲਪੇਟ 'ਚ ਆਉਣ ਕਾਰਨ 4 ਮਜ਼ਦੂਰ ਬੇਹੋਸ਼ ਹੋ ਗਏ।ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਅਤੇ ਸੀਵਰੇਜ ਅੰਦਰ ਫਸੇ ਕਰਮਚਾਰੀਆਂ ਨੂੰ ਬਾਹਰ ਕੱਢ ਕੇ ਬਠਿੰਡਾ ਏਮਜ਼ ਪਹੁੰਚਾਇਆ ਗਿਆ। ਇੱਥੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਕ੍ਰਿਸ਼ਨ ਕੁਮਾਰ ਨਾਂ ਦੇ ਮਜ਼ਦੂਰ ਦਾ ਇਲਾਜ ਚੱਲ ਰਿਹਾ ਹੈ। ਸੂਚਨਾ ਮਿਲਦੇ ਹੀ ਸਿਹਤ ਅਤੇ ਸੁਰੱਖਿਆ ਟੀਮ ਮੌਕੇ 'ਤੇ ਪਹੁੰਚ ਗਈ। ਟੀਮ ਨੇ ਸਾਰੇ ਪ੍ਰਭਾਵਿਤ ਕਰਮਚਾਰੀਆਂ ਨੂੰ ਤੁਰੰਤ ਬਠਿੰਡਾ ਏਮਜ਼ ਵਿੱਚ ਦਾਖਲ ਕਰਵਾਇਆ।
ਮੌਕੇ 'ਤੇ ਮੌਜੂਦ ਲੋਕਾਂ ਨੇ ਤੁਰੰਤ ਘਟਨਾ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ। ਇਸ ਤੋਂ ਬਾਅਦ ਪ੍ਰਸ਼ਾਸਨ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਬਠਿੰਡਾ ਦੇ ਡੀਐਸਪੀ ਰਾਜੇਸ਼ ਸਨੇਹੀ ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਪੁਲੀਸ ਟੀਮ ਪਹੁੰਚ ਗਈ ਅਤੇ ਬੇਹੋਸ਼ ਹੋਏ ਲੋਕਾਂ ਨੂੰ ਏਮਜ਼ ਵਿੱਚ ਲਿਜਾਇਆ ਗਿਆ, ਪਰ ਤਿੰਨਾਂ ਨੂੰ ਬਚਾਇਆ ਨਹੀਂ ਜਾ ਸਕਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Get all latest content delivered to your email a few times a month.