ਤਾਜਾ ਖਬਰਾਂ
ਚੰਡੀਗੜ੍ਹ- ਦੇਸ਼ ਦੇ 244 ਜ਼ਿਲ੍ਹਿਆਂ ਵਿੱਚ ਭਲਕੇ ਯਾਨੀ ਬੁੱਧਵਾਰ ਨੂੰ ਸਿਵਲ ਡਿਫੈਂਸ ਮੌਕ ਡਰਿੱਲ ਦਾ ਆਯੋਜਨ ਕੀਤਾ ਜਾਵੇਗਾ। ਪੰਜਾਬ ਵਿੱਚ ਕੁੱਲ 17 ਜ਼ਿਲ੍ਹੇ ਸੂਚੀਬੱਧ ਕੀਤੇ ਗਏ ਹਨ ਜਿਨ੍ਹਾਂ ਵਿੱਚ ਮੌਕ ਡਰਿੱਲ ਕਰਵਾਈਆਂ ਜਾਣਗੀਆਂ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਦਿੱਲੀ ਵਿੱਚ ਹੋਈ ਮੀਟਿੰਗ ਤੋਂ ਬਾਅਦ ਸੂਚੀ ਜਾਰੀ ਕੀਤੀ ਗਈ ਹੈ।ਇਸ ਮੌਕ ਡਰਿੱਲ ਵਿੱਚ ਪੁਲਿਸ, ਐਸ.ਡੀ.ਆਰ.ਐਫ ਅਤੇ ਹੋਰ ਬਚਾਅ ਟੀਮਾਂ ਨੂੰ ਜੰਗ ਦੌਰਾਨ ਬਚਣ ਦੀ ਸਿਖਲਾਈ ਦਿੱਤੀ ਜਾਵੇਗੀ ਅਤੇ ਮੌਕ ਡਰਿੱਲ ਦੌਰਾਨ ਹਵਾਈ ਹਮਲੇ ਦੀ ਚੇਤਾਵਨੀ ਦੇਣ ਵਾਲੇ ਸਾਇਰਨ ਵਜਾਏ ਜਾਣਗੇ। ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਕੇਂਦਰ ਸਰਕਾਰ ਵੱਲੋਂ ਪਹਿਲੀ ਵਾਰ ਅਜਿਹਾ ਕੀਤਾ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਪੰਜਾਬ 'ਚ ਇਹ ਮੌਕ ਡਰਿੱਲ ਅੰਮ੍ਰਿਤਸਰ, ਬਠਿੰਡਾ, ਫ਼ਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਬਰਨਾਲਾ, ਭਾਖੜਾ ਨੰਗਲ, ਕੋਟਕਪੂਰਾ, ਬਟਾਲਾ, ਮੋਹਾਲੀ (ਐਸ.ਏ.ਐਸ. ਨਗਰ), ਅਬੋਹਰ, ਫਰੀਦਕੋਟ, ਰੋਪੜ ਅਤੇ ਸੰਗਰੂਰ ਵਿੱਚ ਕਰਵਾਈ ਜਾਵੇਗੀ। ਇਸ ਮੌਕ ਡਰਿੱਲ ਦੌਰਾਨ ਬਲੈਕਆਊਟ ਹੋਵੇਗਾ ਅਤੇ ਹਮਲੇ ਦੀ ਚੇਤਾਵਨੀ ਦੇਣ ਵਾਲੇ ਸਾਇਰਨ ਵੱਜਣਗੇ।
Get all latest content delivered to your email a few times a month.