ਤਾਜਾ ਖਬਰਾਂ
ਪਾਕਿਸਤਾਨ ਨੇ ਭਾਰਤ ਵੱਲੋਂ ਪਾਕਿਸਤਾਨ 'ਚ 9 ਅੱਤਵਾਦੀ ਟਿਕਾਣਿਆਂ 'ਤੇ ਕੀਤੇ ਗਏ ਹਵਾਈ ਹਮਲਿਆਂ ਨੂੰ ਜੰਗ ਦੀ ਕਾਰਵਾਈ ਕਰਾਰ ਦਿੱਤਾ ਹੈ। ਪਾਕਿਸਤਾਨ ਨੇ ਦਾਅਵਾ ਕੀਤਾ ਹੈ ਕਿ ਉਹ ਭਾਰਤ ਤੋਂ ਬਦਲਾ ਜ਼ਰੂਰ ਲਵੇਗਾ। ਉਨ੍ਹਾਂ ਕਿਹਾ ਕਿ ਅਸੀਂ ਜਗ੍ਹਾ ਅਤੇ ਸਮਾਂ ਚੁਣ ਕੇ ਹਮਲਾ ਕਰਾਂਗੇ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਬੁੱਧਵਾਰ ਨੂੰ ਪਾਕਿਸਤਾਨ ਦੀ ਸੰਸਦ 'ਚ ਕਿਹਾ ਕਿ ਭਾਰਤ ਨੇ ਕਾਇਰਾਨਾ ਹਮਲਾ ਕੀਤਾ ਹੈ। ਉਨ੍ਹਾਂ ਨੇ ਫਿਰ ਦਾਅਵਾ ਕੀਤਾ ਕਿ 22 ਅਪ੍ਰੈਲ ਨੂੰ ਪਹਿਲਗਾਮ ਹਮਲੇ ਨਾਲ ਪਾਕਿਸਤਾਨ ਦਾ ਕੋਈ ਲੈਣਾ-ਦੇਣਾ ਨਹੀਂ ਸੀ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਇਸ ਹਮਲੇ ਦੇ ਜਵਾਬ 'ਚ ਕਾਰਵਾਈ ਕੀਤੀ, ਜਿਸ 'ਚ 5 ਭਾਰਤੀ ਲੜਾਕੂ ਜਹਾਜ਼ਾਂ ਨੂੰ ਡੇਗ ਦਿੱਤਾ ਗਿਆ। ਇਨ੍ਹਾਂ ਵਿਚ 3 ਰਾਫੇਲ ਹਨ। ਇਸ ਤੋਂ ਸਾਬਤ ਹੁੰਦਾ ਹੈ ਕਿ ਪਾਕਿਸਤਾਨ ਦੁਸ਼ਮਣ ਦੇ ਜਹਾਜ਼ਾਂ ਨੂੰ ਸਮੁੰਦਰ ਵਿੱਚ ਡੇਗਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਉਨ੍ਹਾਂ ਕਿਹਾ ਕਿ ਭਾਰਤ ਦੀ ਕਾਰਵਾਈ ਕਾਰਨ ਪਾਕਿਸਤਾਨ ਨੇ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਦੀਆਂ ਤਿੰਨੇ ਫ਼ੌਜਾਂ ਪਿਛਲੇ ਕਈ ਦਿਨਾਂ ਤੋਂ ਤਿਆਰੀ 'ਚ ਲੱਗੀਆਂ ਹੋਈਆਂ ਸਨ, ਜਿਸ ਕਾਰਨ ਉਹ ਭਾਰਤੀ ਜਹਾਜ਼ਾਂ ਨੂੰ ਡੇਗਣ 'ਚ ਕਾਮਯਾਬ ਹੋ ਗਈਆਂ ਸਨ।
ਇਸ ਤੋਂ ਪਹਿਲਾਂ ਸ਼ਾਹਬਾਜ਼ ਸ਼ਰੀਫ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ (ਐੱਨ.ਐੱਸ.ਸੀ.) ਦੀ ਬੈਠਕ 'ਚ ਸ਼ਾਮਲ ਹੋਏ ਸਨ। ਇਸ ਮੀਟਿੰਗ ਵਿੱਚ ਭਾਰਤ ਦੇ ਹਮਲੇ ਨੂੰ ਪਾਕਿਸਤਾਨ ਦੀ ਪ੍ਰਭੂਸੱਤਾ ਦੀ ਉਲੰਘਣਾ ਕਰਾਰ ਦਿੱਤਾ ਗਿਆ। ਮੀਟਿੰਗ ਵਿੱਚ ਫੌਜ ਮੁਖੀ, ਆਈਐਸਆਈ ਮੁਖੀ ਅਤੇ ਕਈ ਕੇਂਦਰੀ ਮੰਤਰੀਆਂ ਨੇ ਹਿੱਸਾ ਲਿਆ। ਸ਼ਾਹਬਾਜ਼ ਨੇ ਕਿਹਾ ਕਿ ਇਸ ਕਾਰਵਾਈ ਨਾਲ ਭਾਰਤ ਨੇ ਸਾਨੂੰ ਜੰਗ ਲਈ ਉਕਸਾਇਆ ਹੈ।
Get all latest content delivered to your email a few times a month.