ਤਾਜਾ ਖਬਰਾਂ
ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ:
ਪੰਜਾਬ ਪੁਲਿਸ ਦੇ DGP (ਡਾਇਰੈਕਟਰ ਜਨਰਲ) ਗੌਰਵ ਯਾਦਵ ਦੇ ਹੁਕਮਾਂ ‘ਤੇ ਪੁਲਸ ਪ੍ਰਸ਼ਾਸਨ ਨੇ ਪ੍ਰਬੰਧਕੀ ਕਾਰਨਾਂ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਤੋਂ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ’ਤੇ ਪੂਰੀ ਤਰ੍ਹਾਂ ਰੋਕ ਲਾ ਦਿੱਤੀ ਹੈ। ਛੁੱਟੀ ਸਿਰਫ਼ ਖਾਸ ਮਾਮਲਿਆਂ ਵਿਚ ਹੀ ਮਨਜ਼ੂਰ ਹੋਵੇਗੀ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਦੇ ਦਫ਼ਤਰ ਵਲੋਂ ਜਾਰੀ ਪੱਤਰ ’ਚ ਲਿਖਿਆ ਗਿਆ ਹੈ ਕਿ ਪ੍ਰਬੰਧਕੀ ਕਾਰਨਾਂ ਕਰ ਕੇ ਪੰਜਾਬ ਪੁਲਸ ਵਿਭਾਗ ਵਿਚ ਤਾਇਨਾਤ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਅੱਜ ਤੋਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਗਈਆਂ ਹਨ।
ਮੈਡੀਕਲ ਅਫਸਰਾਂ ਦੀਆਂ ਛੁੱਟੀਆਂ ਰੱਦ:
ਪਾਕਿਸਤਾਨ ‘ਚ ਭਾਰਤ ਦੇ ਆਪ੍ਰੇਸ਼ਨ ਸਿੰਦੂਰ ਹਵਾਈ ਹਮਲੇ ਤੋਂ ਬਾਅਦ, ਚੰਡੀਗੜ੍ਹ ਦੇ ਸਾਰੇ ਮੈਡੀਕਲ ਅਫਸਰਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੂੰ 24×7 ਐਮਰਜੈਂਸੀ ਡਿਊਟੀ ਲਈ ਤਿਆਰ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਰਾਸ਼ਟਰੀ ਸਿਹਤ ਮਿਸ਼ਨ, ਚੰਡੀਗੜ੍ਹ (ਯੂਟੀ) ਦੇ ਸਿਹਤ ਨਿਰਦੇਸ਼ਕ ਨੇ ਇਹ ਹੁਕਮ ਜਾਰੀ ਕੀਤੇ ਹਨ।
ਇਸ ਨਿਰਦੇਸ਼ ‘ਚ ਲਿਖਿਆ ਗਿਆ ਹੈ ਕਿ ਏਏਐਮ ਅਤੇ ਯੂਏਏਐਮ ‘ਚ ਤਾਇਨਾਤ ਸਾਰੇ ਮੈਡੀਕਲ ਅਫਸਰਾਂ ਅਤੇ ਸਟਾਫ ਦੀਆਂ ਸਾਰੀਆਂ ਛੁੱਟੀਆਂ ਤੁਰੰਤ ਪ੍ਰਭਾਵ ਨਾਲ ਰੱਦ ਕੀਤੀਆਂ ਜਾਂਦੀਆਂ ਹਨ। ਉਹਨਾਂ ਨੂੰ ਕਿਸੇ ਵੀ ਸਮੇਂ, 24 ਘੰਟੇ ਡਿਊਟੀ ਲਈ ਤਿਆਰ ਰਹਿਣਾ ਚਾਹੀਦਾ ਹੈ। ਜੇਕਰ ਕਿਸੇ ਵੀ ਸਮੇਂ ਅਤੇ ਸਥਾਨ ‘ਤੇ ਡਿਊਟੀ ਲਈ ਬੁਲਾਇਆ ਜਾਂਦਾ ਹੈ, ਤਾਂ ਤੁਰੰਤ ਰਿਪੋਰਟ ਕਰਨ। ਫ਼ੋਨ ਕਾਲਾਂ ਦਾ ਤੁਰੰਤ ਜਵਾਬ ਦੇਣਾ ਮਹੱਤਵਪੂਰਨ ਹੈ, ਨਹੀਂ ਤਾਂ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾ ਸਕਦੀ ਹੈ।
Get all latest content delivered to your email a few times a month.