ਤਾਜਾ ਖਬਰਾਂ
ਗਿੱਦੜਬਾਹਾ- ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਮਲੋਟ ਪੁਲੀਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਗਿੱਦੜਬਾਹਾ ਵਿੱਚ ਦੋ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਇਮਾਰਤਾਂ ਨੂੰ ਢਾਹ ਦਿੱਤਾ। ਇਹ ਕਾਰਵਾਈ ਜਸਵਿੰਦਰ ਸਿੰਘ ਉਰਫ ਭੱਲਾ ਅਤੇ ਬਲਜੀਤ ਕੌਰ ਉਰਫ਼ ਬੱਗੋ ਦੀਆਂ ਇਮਾਰਤਾਂ ’ਤੇ ਕੀਤੀ ਗਈ। ਐਸਐਸਪੀ ਡਾਕਟਰ ਅਖਿਲ ਚੌਧਰੀ ਅਨੁਸਾਰ ਦੋਵੇਂ ਮੁਲਜ਼ਮਾਂ ਨੇ ਨਾਜਾਇਜ਼ ਤੌਰ ’ਤੇ ਇਮਾਰਤਾਂ ਬਣਾਈਆਂ ਸਨ। ਜਸਵਿੰਦਰ ਸਿੰਘ ਖ਼ਿਲਾਫ਼ ਨਸ਼ਾ ਤਸਕਰੀ ਅਤੇ ਚੋਰੀ ਦੇ ਤਿੰਨ ਕੇਸ ਦਰਜ ਹਨ। ਬਲਜੀਤ ਕੌਰ 'ਤੇ ਨਸ਼ਾ ਤਸਕਰੀ ਦੇ ਦੋ ਮਾਮਲੇ ਦਰਜ ਹਨ।ਐਸਐਸਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਵਿੱਚ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਜਾ ਰਹੀ ਹੈ। ਨਸ਼ੇ ਵੇਚ ਕੇ ਬਣਾਈ ਜਾਇਦਾਦ ਜ਼ਬਤ ਕੀਤੀ ਜਾਵੇਗੀ। ਨਾਲ ਹੀ ਸਰਕਾਰੀ ਜ਼ਮੀਨ 'ਤੇ ਬਣੀਆਂ ਨਾਜਾਇਜ਼ ਇਮਾਰਤਾਂ ਨੂੰ ਵੀ ਢਾਹ ਦਿੱਤਾ ਜਾਵੇਗਾ।
Get all latest content delivered to your email a few times a month.