ਤਾਜਾ ਖਬਰਾਂ
ਜਿਲ੍ਹਾ ਪਟਿਆਲਾ ਦੇ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਇੱਕ ਮਹੱਤਵਪੂਰਨ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਐਡਵਾਈਜ਼ਰੀ ਵਿੱਚ ਜ਼ਿਲ੍ਹਾ ਨਿਵਾਸੀਆਂ ਨੂੰ ਸਖਤ ਹਦਾਇਤ ਦਿੱਤੀ ਗਈ ਹੈ ਕਿ ਉਹ ਘਰਾਂ ਤੋਂ ਬਾਹਰ ਨਿਕਲਣ ਤੋਂ ਪਰਹੇਜ਼ ਕਰਨ। ਪ੍ਰਸ਼ਾਸਨ ਨੇ ਬੇਨਤੀ ਕੀਤੀ ਹੈ ਕਿ ਲੋਕ ਬਿਨਾ ਕਿਸੇ ਜ਼ਰੂਰੀ ਕਾਰਜ ਦੇ ਘਰੋਂ ਬਾਹਰ ਨਾ ਜਾਣ, ਤਾਂ ਜੋ ਉਨ੍ਹਾਂ ਦੀ ਜਾਨ ਦੀ ਰੱਖਿਆ ਹੋ ਸਕੇ।
ਇਸਦੇ ਨਾਲ ਹੀ, ਸਾਰੇ ਜ਼ਿਲ੍ਹੇ ਦੀਆਂ ਵਿੱਦਿਆਕ ਸੰਸਥਾਵਾਂ — ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ — ਨੂੰ ਤੱਤਕਾਲ ਪ੍ਰਭਾਵ ਨਾਲ ਅਗਲੀ ਸੂਚਨਾ ਤੱਕ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਦਾ ਉਦੇਸ਼ ਹੈ ਕਿ ਵਿਦਿਆਰਥੀਆਂ ਅਤੇ ਅਧਿਆਪਕ ਸਟਾਫ਼ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।
ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਘਰਾਂ ਦੀ ਛੱਤਾਂ, ਬਾਲਕੋਨੀਆਂ ਜਾਂ ਹੋਰ ਖੁੱਲ੍ਹੇ ਇਲਾਕਿਆਂ ਵਿੱਚ ਨਾ ਜਾਣ। ਹਰੇਕ ਨਾਗਰਿਕ ਨੂੰ ਘਰ ਦੇ ਅੰਦਰ ਰਹਿ ਕੇ ਆਪਣੇ ਅਤੇ ਪਰਿਵਾਰ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ ਗਈ ਹੈ।
ਜੇਕਰ ਕਿਸੇ ਵੀ ਕਿਸਮ ਦੀ ਐਮਰਜੈਂਸੀ ਦੀ ਸਥਿਤੀ ਉਤਪੰਨ ਹੁੰਦੀ ਹੈ, ਤਾਂ ਲੋਕਾਂ ਨੂੰ ਹੇਠਾਂ ਦਿੱਤੇ ਐਮਰਜੈਂਸੀ ਨੰਬਰਾਂ ‘ਤੇ ਤੁਰੰਤ ਸੰਪਰਕ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ...
ਡਿਪਟੀ ਕਮਿਸ਼ਨਰ ਦਫਤਰ, ਪਟਿਆਲਾ
📞 0175-2350550
ਪੁਲਿਸ ਕੰਟਰੋਲ ਰੂਮ, ਪਟਿਆਲਾ
📞 98764-32100
📞 95929-17910
📞 95929-12500
ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਵੀ ਦੱਸਿਆ ਕਿ ਸਾਰੀ ਸਥਿਤੀ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਲੋੜ ਪੈਣ ‘ਤੇ ਹੋਰ ਕਾਰਵਾਈ ਵੀ ਕੀਤੀ ਜਾਵੇਗੀ।
ਇਸ ਐਡਵਾਈਜ਼ਰੀ ਦਾ ਮੁੱਖ ਉਦੇਸ਼ ਹੈ ਲੋਕਾਂ ਦੀ ਜਾਨ ਦੀ ਰੱਖਿਆ ਕਰਨੀ ਅਤੇ ਕਿਸੇ ਵੀ ਤਰ੍ਹਾਂ ਦੇ ਹਾਨੀਕਾਰਕ ਹਾਲਾਤ ਤੋਂ ਉਨ੍ਹਾਂ ਨੂੰ ਬਚਾਉਣਾ। ਇਸ ਲਈ, ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪੂਰੀ ਪਾਬੰਦੀ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ।
ਮੋਹਾਲੀ, ਚੰਡੀਗੜ੍ਹ ਅਤੇ ਪੰਚਕੂਲਾ ਵਿੱਚ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਝੂਠੀਆਂ ਅਫਵਾਹਾਂ ਤੋਂ ਬਚਣ। ਪ੍ਰਸ਼ਾਸਨ ਨੇ ਮੁਹਾਲੀ ਵਿੱਚ ਪੱਤਰ ਜਾਰੀ ਕਰਦੇ ਹੋਏ ਦੱਸਿਆ ਕਿ ਖਾਣ-ਪੀਣ ਦੀਆਂ ਚੀਜ਼ਾਂ, ਪੈਟਰੋਲ, ਡੀਜ਼ਲ ਅਤੇ ਹੋਰ ਲੋੜੀਂਦੀਆਂ ਵਸਤੂਆਂ ਦੀ ਘਾਟ ਜਾਂ ਸੰਕਟ ਬਾਰੇ ਫੈਲ ਰਹੀਆਂ ਅਫਵਾਹਾਂ ਅਸਲ ਵਿਚ ਨਿਰਾਧਾਰ ਹਨ। ਜ਼ਿਲ੍ਹੇ ਵਿੱਚ ਹਰ ਚੀਜ਼ ਉਪਲਬਧ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਡਰ ਜਾਂ ਘਬਰਾਹਟ ਵਾਲੀ ਗੱਲ ਨਹੀਂ ਹੈ।
Get all latest content delivered to your email a few times a month.