ਤਾਜਾ ਖਬਰਾਂ
ਜੰਮੂ ਅਤੇ ਕਸ਼ਮੀਰ 'ਚ ਤਣਾਅ ਪੂਰਨ ਹਾਲਾਤਾਂ ਦੇ ਦਰਮਿਆਨ, ਉਪ ਰਾਜਪਾਲ ਮਨੋਜ ਸਿਨਹਾ ਨੇ ਉੜੀ ਖੇਤਰ ਦਾ ਦੌਰਾ ਕੀਤਾ। ਇਹ ਦੌਰਾ ਉਸ ਦੇ ਅਗਲੇ ਦਿਨ ਹੋਇਆ ਜਦੋਂ ਉੱਥੇ ਕੰਟਰੋਲ ਰੇਖਾ (LOC) ਦੇ ਨੇੜੇ ਪਾਕਿਸਤਾਨ ਵੱਲੋਂ ਭਾਰੀ ਤੋਪਾਂ ਨਾਲ ਗੋਲੀਬਾਰੀ ਕੀਤੀ ਗਈ। ਇਸ ਹਮਲੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਜਦਕਿ ਉਸਦੇ ਪਰਿਵਾਰ ਦੇ ਹੋਰ ਦੋ ਮੈਂਬਰ ਜ਼ਖਮੀ ਹੋ ਗਏ। ਉਪ ਰਾਜਪਾਲ ਨੇ ਸੈਨਾ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਜ਼ਮੀਨੀ ਸਥਿਤੀ ਦੀ ਜਾਣਕਾਰੀ ਲਈ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ।
ਇਸਦੇ ਨਾਲ ਹੀ, ਮੁੱਖ ਮੰਤਰੀ ਉਮਰ ਅਬਦੁੱਲਾ ਵੀ ਜੰਮੂ ਪਹੁੰਚੇ, ਜਿਥੇ ਉਹ ਪਾਕਿਸਤਾਨ ਵੱਲੋਂ ਇੱਕ ਫੌਜੀ ਸਟੇਸ਼ਨ 'ਤੇ ਡਰੋਨ ਹਮਲੇ ਦੀ ਕੋਸ਼ਿਸ਼ ਤੋਂ ਬਾਅਦ ਸੁਰੱਖਿਆ ਦੀ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਮਰ ਅਬਦੁੱਲਾ ਨੇ ਟਵਿੱਟਰ ਰਾਹੀਂ ਆਪਣੀ ਚਿੰਤਾ ਜਤਾਈ ਅਤੇ ਲੋਕਾਂ ਨੂੰ ਸਾਂਤ ਰਿਹਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪੁੰਛ ਵਿੱਚ ਜ਼ਖਮੀ ਨਾਗਰਿਕਾਂ ਨੂੰ ਮਿਲਣ ਲਈ ਸਰਕਾਰੀ ਹਸਪਤਾਲ ਦਾ ਵੀ ਦੌਰਾ ਕੀਤਾ।
ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਸੈਕਟਰ ਵਿੱਚ ਵੀਰਵਾਰ ਰਾਤ ਨੂੰ ਪਾਕਿਸਤਾਨ ਵੱਲੋਂ ਨਾਗਰਿਕ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਵਿੱਚ ਸਿਲੀਕੋਟ, ਬੋਨਿਆਰ, ਕਮਾਲਕੋਟ, ਮੋਹਰਾ ਅਤੇ ਗਿੰਗਲੇ ਵਰਗੇ ਪਿੰਡ ਸ਼ਾਮਲ ਹਨ। ਭਾਰਤੀ ਫੌਜ ਨੇ ਵੀ ਇਸ ਹਮਲੇ ਦਾ ਢੁਕਵਾਂ ਜਵਾਬ ਦਿੱਤਾ।
ਦੂਜੇ ਪਾਸੇ, ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਰਾਜੌਰੀ ਪਹੁੰਚੇ ਅਤੇ ਹਸਪਤਾਲ ਵਿੱਚ ਜ਼ਖਮੀ ਲੋਕਾਂ ਦੀ ਹਾਲਤ ਜਾਣੀ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਇਹ ਪਹਿਲਾ ਹਮਲਾ ਨਹੀਂ ਹੈ, ਪਰ ਭਾਰਤ ਦੇ ਲੋਕ ਬਹਾਦਰ ਹਨ ਅਤੇ ਉਹ ਹਮੇਸ਼ਾ ਆਪਣੀ ਸੈਨਾ ਦੇ ਨਾਲ ਖੜ੍ਹੇ ਹਨ। ਉਨ੍ਹਾਂ ਲੋਕਾਂ ਨੂੰ ਸ਼ਾਂਤੀ ਅਤੇ ਭਾਈਚਾਰੇ ਬਣਾਈ ਰੱਖਣ ਦੀ ਅਪੀਲ ਕੀਤੀ।
Get all latest content delivered to your email a few times a month.