ਤਾਜਾ ਖਬਰਾਂ
ਖੰਨਾ- ਭਾਰਤ-ਪਾਕਿਸਤਾਨ ਤਣਾਅ ਦੇ ਮੱਦੇਨਜ਼ਰ ਪੰਜਾਬ 'ਚ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਨੇ ਜ਼ਰੂਰੀ ਵਸਤਾਂ ਦੇ ਭੰਡਾਰਨ 'ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਮ੍ਹਾਂਖੋਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਪ੍ਰਸ਼ਾਸਨ ਸਥਿਤੀ 'ਤੇ ਤਿੱਖੀ ਨਜ਼ਰ ਰੱਖ ਰਿਹਾ ਹੈ। ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਡੀਸੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਸਰਕਾਰੀ ਸੂਚਨਾਵਾਂ 'ਤੇ ਹੀ ਭਰੋਸਾ ਕਰਨਾ ਚਾਹੀਦਾ ਹੈ।
ਇਸ ਦੇ ਨਾਲ ਹੀ ਖੰਨਾ 'ਚ ਵੀ ਪ੍ਰਸ਼ਾਸਨ ਨੇ ਲੋਕ ਹਿੱਤ 'ਚ ਸੰਦੇਸ਼ ਜਾਰੀ ਕੀਤਾ ਹੈ। ਐਸਐਸਪੀ ਡਾ: ਜੋਤੀ ਯਾਦਵ ਅਤੇ ਐਸਡੀਐਮ ਡਾ: ਬਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ 24 ਘੰਟੇ ਲੋਕਾਂ ਦੀ ਸੇਵਾ ਲਈ ਤਾਇਨਾਤ ਰਹਿੰਦਾ ਹੈ। ਨਾਗਰਿਕਾਂ ਨੂੰ ਕਿਸੇ ਵੀ ਐਮਰਜੈਂਸੀ ਜਾਂ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣੀ ਚਾਹੀਦੀ ਹੈ। ਪੰਜਾਬ ਸਰਕਾਰ ਨੇ ਦੋ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ - 0172-2741803 ਅਤੇ 0172-2749901। ਇਹ ਨੰਬਰ 24 ਘੰਟੇ ਸਰਗਰਮ ਰਹਿਣਗੇ ਅਤੇ ਕਿਸੇ ਵੀ ਸੰਕਟ ਵਿੱਚ ਤੁਰੰਤ ਮਦਦ ਮੁਹੱਈਆ ਕਰਵਾਈ ਜਾਵੇਗੀ।
Get all latest content delivered to your email a few times a month.