ਤਾਜਾ ਖਬਰਾਂ
ਭਾਰਤ-ਪਾਕਿਸਤਾਨ ਵਿਚਾਲੇ ਵਧ ਰਹੀ ਤਨਾਅਪੂਰਨ ਸਥਿਤੀ ਦੇ ਮੱਦੇਨਜ਼ਰ, ਮੋਹਾਲੀ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਸਵੇਰੇ ਇੱਕ ਮਹੱਤਵਪੂਰਕ ਐਡਵਾਈਜ਼ਰੀ ਜਾਰੀ ਕਰਦੇ ਹੋਏ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਜ਼ਰੂਰਤ ਦੇ ਬਾਹਰ ਨਾ ਨਿਕਲਣ ਅਤੇ ਕਿਸੇ ਵੀ ਤਰ੍ਹਾਂ ਦੇ ਵੱਡੇ ਇਕੱਠ ਜਾਂ ਭੀੜ ਤੋਂ ਪਰਹੇਜ਼ ਕਰਨ। ਉਨ੍ਹਾਂ ਨੇ ਸਿਫ਼ਾਰਸ਼ ਕੀਤੀ ਕਿ ਜਿਵੇਂ ਹੀ ਸਾਇਰਨ ਦੀ ਆਵਾਜ਼ ਆਉਂਦੀ ਹੈ, ਲੋਕ ਤੁਰੰਤ ਆਪਣੇ ਘਰਾਂ ਵਿੱਚ ਰਹਿਣ ਤੇ ਪ੍ਰਸ਼ਾਸਨ ਵਲੋਂ ਗ੍ਰੀਨ ਸਿਗਨਲ ਆਉਣ ਦੀ ਉਡੀਕ ਕਰਨ। ਉਨ੍ਹਾਂ ਨੇ ਖ਼ਾਸ ਕਰਕੇ ਉੱਚੀਆਂ ਇਮਾਰਤਾਂ ਅਤੇ ਵਪਾਰਕ ਥਾਵਾਂ ਵਿੱਚ ਰਹਿਣ ਵਾਲਿਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਹੋਰ ਵੀ ਜ਼ਿਆਦਾ ਸਾਵਧਾਨ ਰਹਿਣ। ਡੀਸੀ ਨੇ ਇਹ ਵੀ ਕਿਹਾ ਕਿ ਸ਼ਾਮ 6 ਵਜੇ ਤੋਂ ਬਾਅਦ ਜੇਕਰ ਕੋਈ ਖਾਸ ਜ਼ਰੂਰਤ ਨਾ ਹੋਵੇ ਤਾਂ ਮਾਲ ਜਾਂ ਉੱਚੀਆਂ ਇਮਾਰਤਾਂ 'ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਇਹ ਸਾਰੇ ਉਪਾਅ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਲਏ ਗਏ ਹਨ ਅਤੇ ਉਨ੍ਹਾਂ ਨੇ ਸਾਰੇ ਨਿਵਾਸੀਆਂ ਨੂੰ ਅਮਨ ਤੇ ਵਿਵਸਥਾ ਬਰਕਰਾਰ ਰੱਖਣ ਲਈ ਸਰਕਾਰ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।
Get all latest content delivered to your email a few times a month.