ਤਾਜਾ ਖਬਰਾਂ
ਅੰਮ੍ਰਿਤਸਰ -ਭਾਰਤ ਪਾਕਿਸਤਾਨ ਵਿਚਾਲੇ ਜੰਗ ਚੱਲ ਰਹੀ ਜੰਗ ਦੌਰਾਨ ਲਗਾਤਾਰ ਹੀ ਪਾਕਿਸਤਾਨ ਵੱਲੋਂ ਭਾਰਤ ਵਿੱਚ ਮਿਜਾਇਲ ਅਤੇ ਡਰੋਨ ਸੁੱਟੇ ਜਾ ਰਹੇ ਹਨ। ਅੰਮ੍ਰਿਤਸਰ ਵਿੱਚ ਦੇਰ ਰਾਤ ਤਿੰਨ ਡਰੋਨ ਪਾਕਿਸਤਾਨ ਵੱਲੋਂ ਸੁੱਟੇ ਗਏ ਜਿਨਾਂ ਨੂੰ ਕਿ ਭਾਰਤੀ ਹਵਾਈ ਫੌਜ ਵੱਲੋਂ ਡਿਫੈਂਸ ਕਰਦੇ ਹੋਏ ਹਵਾ ਵਿੱਚ ਹੀ ਨਸ਼ਟ ਕਰ ਦਿੱਤਾ ਗਿਆ ਅਤੇ ਉਹਨਾਂ ਦੇ ਕੁਝ ਪਾਰਟ ਅੰਮ੍ਰਿਤਸਰ ਦੇ ਵੱਖ ਵੱਖ ਪਿੰਡਾਂ ਚ ਜਾ ਡਿੱਗੇ ਜਿਸ ਦੇ ਚਲਦੇ ਅੰਮ੍ਰਿਤਸਰ ਦੇ ਪਿੰਡ ਰਾਜਾਸਾਂਸੀ ਦੇ ਨਜ਼ਦੀਕ ਕਸਬਾ ਰਾਣੇਵਾਲੀ ਵਿਖੇ ਜੋਰਦਾਰ ਆਵਾਜ਼ ਸੁਣਨ ਨੂੰ ਮਿਲੀ ਅਤੇ ਉੱਥੇ ਇੱਕ ਖੇਤਾਂ ਦੇ ਵਿੱਚੋਂ ਡਰੋਨ ਵੀ ਬਰਾਮਦ ਹੋਇਆ ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਘਟਨਾ ਅੱਜ ਸਵੇਰੇ ਪੰਜ ਵਜੇ ਦੇ ਕਰੀਬ ਦੀ ਹੈ। ਅਤੇ ਜਿਸ ਤੋਂ ਬਾਅਦ ਮੌਕੇ ਤੇ ਹੀ ਪੁਲਿਸ ਦੀਆਂ ਟੀਮਾਂ ਅਤੇ ਭਾਰਤੀ ਫੌਜ ਦੀਆਂ ਟੀਮਾਂ ਵੀ ਪਹੁੰਚ ਗਈਆਂ ਤੇ ਉਹਨਾਂ ਨੇ ਸਥਿਤੀ ਦਾ ਜਾਇਜ਼ਾ ਲਿਆ ਤੇ ਹਾਲਾਤ ਨੂੰ ਦੇਖਦੇ ਹੋਏ ਡਰੋਨ ਦੇ ਪਾਰਟ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਦੱਸ ਦਈਏ ਕਿ ਇਸ ਦੇ ਨਾਲ ਹੀ ਅੰਮ੍ਰਿਤਸਰ ਦੇ ਪਿੰਡ ਵਡਾਲਾ ਭਿੱਟੇਵਡ ਵਿਖੇ ਵੀ ਇੱਕ ਘਰ ਦੇ ਵਿੱਚ ਡਰੋਨ ਡਿੱਗਣ ਦੀ ਖਬਰ ਸਾਹਮਣੇ ਆਈ ਹੈ ਜਿਸ ਦੌਰਾਨ ਕਿ ਉਥੋਂ ਵੀ ਭਾਰਤੀ ਆਰਮੀ ਫੌਜ ਵੱਲੋਂ ਡਰੋਨ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ
Get all latest content delivered to your email a few times a month.