ਤਾਜਾ ਖਬਰਾਂ
ਅੰਮ੍ਰਿਤਸਰ- ਭਾਰਤ-ਪਾਕਿਸਤਾਨ ਵਿਚਾਲੇ ਸ਼ਨੀਵਾਰ ਸ਼ਾਮ 5 ਵਜੇ ਜੰਗਬੰਦੀ ਦੇ ਐਲਾਨ ਤੋਂ ਬਾਅਦ ਪਾਕਿਸਤਾਨ ਨਾਲ ਲੱਗਦੀ ਪੰਜਾਬ ਦੀ ਸਰਹੱਦ 'ਤੇ ਵੀ ਜੰਗਬੰਦੀ ਲਾਗੂ ਕਰ ਦਿੱਤੀ ਗਈ ਹੈ। ਸ਼ਨੀਵਾਰ ਸਵੇਰੇ 10 ਵਜੇ ਤੋਂ ਬਾਅਦ ਪੰਜਾਬ ਵਿੱਚ ਕਿਤੇ ਵੀ ਕੋਈ ਹਮਲਾ ਨਹੀਂ ਹੋਇਆ ਹੈ। ਜਿਸ ਨਾਲ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।
ਦੱਸ ਦੇਈਏ ਕਿ ਪਾਕਿਸਤਾਨ ਨੇ ਸਵੇਰੇ ਪਠਾਨਕੋਟ 'ਤੇ ਹਮਲਾ ਕੀਤਾ। ਹਾਲਾਂਕਿ ਪਾਕਿਸਤਾਨੀ ਸੁਭਾਅ ਨੂੰ ਦੇਖਦੇ ਹੋਏ ਸਰਹੱਦੀ ਜ਼ਿਲਿਆਂ 'ਚ ਫੌਜ ਅਲਰਟ 'ਤੇ ਹੈ।
ਇਸ ਦੇ ਨਾਲ ਹੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗਬੰਦੀ ਤੋਂ ਪਹਿਲਾਂ ਭਾਰਤੀ ਫੌਜ ਨੇ 3 ਦਿਨ ਤੱਕ ਪਾਕਿਸਤਾਨੀ ਹਮਲਿਆਂ ਦਾ ਮੂੰਹਤੋੜ ਜਵਾਬ ਦਿੱਤਾ। ਪਾਕਿਸਤਾਨ ਨੇ ਫੌਜੀ ਟਿਕਾਣਿਆਂ ਤੋਂ ਲੈ ਕੇ ਰਿਹਾਇਸ਼ੀ ਇਲਾਕਿਆਂ ਤੱਕ ਹਰ ਚੀਜ਼ ਨੂੰ ਨਿਸ਼ਾਨਾ ਬਣਾਇਆ। ਪਰ ਫੌਜ ਦੀ ਹਵਾਈ ਰੱਖਿਆ ਪ੍ਰਣਾਲੀ ਨੇ ਹਰ ਹਮਲੇ ਨੂੰ ਨਾਕਾਮ ਕਰ ਦਿੱਤਾ।
ਪਾਕਿਸਤਾਨ ਨੇ 3 ਦਿਨਾਂ 'ਚ ਪੰਜਾਬ ਦੇ 12 ਜ਼ਿਲਿਆਂ 'ਤੇ ਹਮਲਾ ਕੀਤਾ। ਜਿਨ੍ਹਾਂ ਵਿੱਚੋਂ 6 ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ, ਪਠਾਨਕੋਟ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਗੁਰਦਾਸਪੁਰ ਅਤੇ ਤਰਨਤਾਰਨ ਹਨ। ਬਠਿੰਡਾ, ਜਲੰਧਰ, ਮਾਨਸਾ, ਕਪੂਰਥਲਾ, ਲੁਧਿਆਣਾ ਅਤੇ ਹੁਸ਼ਿਆਰਪੁਰ ਵਿੱਚ ਹਵਾਈ ਹਮਲੇ ਕੀਤੇ ਗਏ। ਡਰੋਨ ਅਤੇ ਰਾਕੇਟ ਤੋਂ ਇਲਾਵਾ ਪਾਕਿਸਤਾਨ ਨੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਮਿਜ਼ਾਈਲਾਂ ਦਾਗੀਆਂ।
Get all latest content delivered to your email a few times a month.