IMG-LOGO
ਹੋਮ ਪੰਜਾਬ: 🔴 ਪੰਜਾਬ 'ਚ ਅੰਮ੍ਰਿਤਸਰ, ਫਿਰੋਜ਼ਪੁਰ ਪਠਾਨਕੋਟ ,ਹੁਸ਼ਿਆਰਪੁਰ, ਲੁਧਿਆਣਾ, ਰੋਪੜ 'ਚ...

🔴 ਪੰਜਾਬ 'ਚ ਅੰਮ੍ਰਿਤਸਰ, ਫਿਰੋਜ਼ਪੁਰ ਪਠਾਨਕੋਟ ,ਹੁਸ਼ਿਆਰਪੁਰ, ਲੁਧਿਆਣਾ, ਰੋਪੜ 'ਚ ਫਿਰ #BLACKOUT ਕਰਨ ਦੇ ਹੁਕਮ

Admin User - May 10, 2025 09:30 PM
IMG

 ਚੰਡੀਗੜ੍ਹ - ਪੰਜਾਬ ਦੇ ਅੰਮ੍ਰਿਤਸਰ, ਫਿਰੋਜ਼ਪੁਰ ਪਠਾਨਕੋਟ ,ਹੁਸ਼ਿਆਰਪੁਰ, ਲੁਧਿਆਣਾ, ਰੋਪੜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੜ ਬਲੈਕਆਊਟ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਮੌਕ ਡ੍ਰਿਲ ਦੀ ਤਰਜ ਤੇ ਜ਼ਿਲ੍ਹਾ ਰੂਪਨਗਰ ਦੇ ਸਾਰੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਵੀ 10 ਮਈ, 2025 ਨੂੰ ਰਾਤ 9:30 ਵਜੇ ਤੋਂ ਲੈ ਕੇ ਸਵੇਰੇ 5.30 ਵਜੇ ਤੱਕ ਕੀਤੇ ਜਾਣ ਵਾਲੇ ਬਲੈਕ ਆਊਟ ਨੂੰ ਹੁਣ ਮੁੜ ਲਾਗੂ ਕੀਤਾ ਗਿਆ ਹੈ। 9:30 ਵਜੇ ਤੋਂ ਲੈ ਕੇ 10 ਵਜੇ ਤੱਕ ਬਿਜਲੀ ਦੀ ਸਪਲਾਈ ਬੰਦ ਕੀਤੀ ਜਾਵੇਗੀ ਜਿਸ ਉਪਰੰਤ ਜ਼ਿਲ੍ਹਾ ਰੂਪਨਗਰ ਦੇ ਨਾਗਰਿਕ ਆਪਣੇ ਪੱਧਰ ਉੱਤੇ ਆਪਣੇ ਘਰਾਂ ਦੇ ਅੰਦਰ ਅਤੇ ਬਾਹਰ ਦੀਆਂ ਲਾਈਟਾਂ ਸਵੇਰੇ 5.30 ਵਜੇ ਤੱਕ ਬੰਦ ਰੱਖਣਗੇ।

ਖਬਰ ਵਾਲੇ ਡਾਟ ਕਾਮ ਨੂੰ ਮਿਲੀ ਜਾਣਕਾਰੀ ਅਨੁਸਾਰ ਮੋਗਾ , ਬਰਨਾਲਾ, ਬਠਿੰਡਾ, ਫਾਜ਼ਿਲਕਾ, ਤਰਨ ਤਾਰਨ, ਗੁਰਦਾਸਪੁਰ ਤੇ ਮੋਗਾ ਵਿੱਚ ਵੀ ਬਲੈਕ ਆਊਟ ਕਰਨ ਦੇ ਦੁਬਾਰਾ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਕਿਸੀ ਵੀ ਐਮਰਜੈਂਸੀ ਦੀ ਸੂਰਤ ਵਿੱਚ ਹੇਠ ਲਿਖੇ ਨੰਬਰਾਂ ਉੱਤੇ ਸੰਪਰਕ ਕੀਤਾ ਜਾ ਸਕਦਾ ਹੈ। 

01881 221157

9779464100

01881221273


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.