ਤਾਜਾ ਖਬਰਾਂ
ਨਵੀਂ ਦਿੱਲੀ, 12 ਮਈ 2025 - ਦੇਸ਼ ਦੇ 32 ਹਵਾਈ ਅੱਡੇ, ਜੋ ਕਿ ਅਪਰੇਸ਼ਨ ਸਿੰਦੂਰ ਦੇ ਦੌਰਾਨ ਕੁਝ ਸਮੇਂ ਲਈ ਬੰਦ ਕਰ ਦਿੱਤੇ ਗਏ ਸਨ, ਹੁਣ ਫਿਰ ਤੋਂ ਖੋਲ੍ਹ ਦਿੱਤੇ ਗਏ ਹਨ। ਏਅਰਪੋਰਟ ਅਥਾਰਟੀ ਆਫ਼ ਇੰਡੀਆ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ 15 ਮਈ 2025 ਨੂੰ ਸ਼ਾਮ 05:29 ਵਜੇ ਤੱਕ 32 ਹਵਾਈ ਅੱਡਿਆਂ ਨੂੰ ਸਿਵਲ ਏਅਰਕ੍ਰਾਫਟ ਓਪਰੇਸ਼ਨ ਲਈ ਅਸਥਾਈ ਤੌਰ 'ਤੇ ਬੰਦ ਕਰਨ ਦਾ ਨੋਟਿਸ ਜਾਰੀ ਕੀਤਾ ਗਿਆ ਸੀ।
ਹੁਣ ਇਹ ਸੂਚਿਤ ਕੀਤਾ ਗਿਆ ਹੈ ਕਿ ਇਹ ਸਾਰੇ ਹਵਾਈ ਅੱਡੇ ਅਬ ਸਿਵਲ ਏਅਰਕ੍ਰਾਫਟ ਓਪਰੇਸ਼ਨ ਲਈ ਦੁਬਾਰਾ ਖੋਲ੍ਹ ਦਿੱਤੇ ਗਏ ਹਨ ਅਤੇ ਯਾਤਰੀਆਂ ਨੂੰ ਸੁਚਿਤ ਕੀਤਾ ਜਾਂਦਾ ਹੈ ਕਿ ਉਹ ਆਪਣੀਆਂ ਉਡਾਣਾਂ ਦੀ ਸਥਿਤੀ ਦੀ ਜਾਂਚ ਕਰਨ ਅਤੇ ਨਿਯਮਤ ਤੌਰ 'ਤੇ ਏਅਰਲਾਈਨ ਵੈੱਬਸਾਈਟਾਂ ਤੋਂ ਅਪਡੇਟ ਪ੍ਰਾਪਤ ਕਰਨ।
ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ, ਦੇਸ਼ ਦੇ ਉੱਤਰੀ ਅਤੇ ਪੱਛਮੀ ਹਿੱਸਿਆਂ ਵਿੱਚ ਘੱਟੋ-ਘੱਟ 32 ਹਵਾਈ ਅੱਡਿਆਂ 'ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਸੀ, ਜਦੋਂ ਕਿ ਉਡਾਣ ਸੰਚਾਲਨ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਗਿਆ ਸੀ।
Get all latest content delivered to your email a few times a month.