ਤਾਜਾ ਖਬਰਾਂ
ਲੁਧਿਆਣਾ- ਮੁੱਖ ਮੰਤਰੀ ਭਗਵੰਤ ਮਾਨ ਦਾ ਲਗਾਤਾਰ ਤੀਜੀ ਵਾਰ ਲੁਧਿਆਣਾ ਦਾ ਦੌਰਾ ਰੱਦ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਮੰਗਲਵਾਰ ਨੂੰ ਉਹ ਕਈ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਵਾਲੇ ਸਨ। ਪ੍ਰਸ਼ਾਸਨ ਨੇ ਵੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਸਨ।ਮੁੱਖ ਸਮਾਗਮ ਲੁਧਿਆਣਾ ਦੇ ਉੱਤਰੀ ਸਰਕਲ ਵਿੱਚ ਬੁੱਢਾ ਦਰਿਆ ਨੇੜੇ ਬਣੇ ਓਵਰਬ੍ਰਿਜ ਦਾ ਉਦਘਾਟਨ ਸੀ। ਸਥਾਨਕ ਲੋਕ ਪਿਛਲੇ 15 ਸਾਲਾਂ ਤੋਂ ਇਸ ਪੁਲ ਦੇ ਖੁੱਲ੍ਹਣ ਦੀ ਉਡੀਕ ਕਰ ਰਹੇ ਸਨ। ਵਿਧਾਇਕ ਮਦਨ ਲਾਲ ਬੱਗਾ ਨੇ ਪ੍ਰੋਗਰਾਮ ਦੇ ਸਾਰੇ ਪ੍ਰਬੰਧ ਕੀਤੇ ਹੋਏ ਸਨ।
ਇਸ ਦੇ ਨਾਲ ਮੁੱਖ ਮੰਤਰੀ ਮਾਨ ਨੇ ਡੀਐਮਸੀ ਹਸਪਤਾਲ ਵਿੱਚ ਪਾਕਿਸਤਾਨ ਵੱਲੋਂ ਹਮਲੇ ਦੌਰਾਨ ਜ਼ਖ਼ਮੀ ਹੋਏ ਲੋਕਾਂ ਨੂੰ ਵੀ ਮਿਲਣਾ ਸੀ। ਅੰਬੇਡਕਰ ਭਵਨ ਵਿੱਚ ਨਵੇਂ ਆਡੀਟੋਰੀਅਮ ਅਤੇ ਸਪੋਰਟਸ ਪਾਰਕ ਦਾ ਉਦਘਾਟਨ ਕਰਨ ਦਾ ਵੀ ਪ੍ਰਸਤਾਵ ਰੱਖਿਆ ਗਿਆ।
Get all latest content delivered to your email a few times a month.