ਤਾਜਾ ਖਬਰਾਂ
ਸ੍ਰੀਨਗਰ, 15 ਮਈ – ਜੰਮੂ-ਕਸ਼ਮੀਰ ਦੇ ਤ੍ਰਾਲ ਇਲਾਕੇ ਦੇ ਨਾਦੇਰ ਪਿੰਡ ਵਿੱਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਝੜਪ ਸ਼ੁਰੂ ਹੋ ਗਈ। ਮਿਲੀ ਜਾਣਕਾਰੀ ਅਨੁਸਾਰ, ਇਲਾਕੇ ਵਿੱਚ 2 ਤੋਂ 3 ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਸੁਰੱਖਿਆ ਬਲਾਂ ਵਲੋਂ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ। ਇਹ ਝੜਪ ਪਿਛਲੇ 48 ਘੰਟਿਆਂ ਦੌਰਾਨ ਰਾਜ ਵਿੱਚ ਹੋਈ ਦੂਜੀ ਵੱਡੀ ਕਾਰਵਾਈ ਹੈ। ਇਸ ਤੋਂ ਪਹਿਲਾਂ, 13 ਮਈ ਨੂੰ, ਸ਼ੋਪੀਆਂ ਦੇ ਕੇਲਰ ਇਲਾਕੇ ਵਿੱਚ ਲਸ਼ਕਰ-ਏ-ਤਾਇਬਾ ਦੇ ਤਿੰਨ ਅੱਤਵਾਦੀ ਮਾਰੇ ਗਏ ਸਨ। ਇਨ੍ਹਾਂ ਦੇ ਕਬਜ਼ੇ 'ਚੋਂ ਹਥਿਆਰਾਂ ਦਾ ਵੱਡਾ ਜ਼ਖੀਰਾ ਵੀ ਬਰਾਮਦ ਹੋਇਆ। ਇਸੇ ਦਿਨ ਕੇਂਦਰ ਸਰਕਾਰ ਵਲੋਂ ਦਾਅਵਾ ਕੀਤਾ ਗਿਆ ਕਿ ਆਪ੍ਰੇਸ਼ਨ ਸੰਧੂਰ ਦੌਰਾਨ ਭਾਰਤੀ ਹਵਾਈ ਸੈਨਾ ਨੇ ਚੀਨ ਦੀ ਰੱਖਿਆ ਪ੍ਰਣਾਲੀ ਨੂੰ ਜਾਮ ਕੀਤਾ ਅਤੇ 23 ਮਿੰਟਾਂ ਵਿੱਚ ਪਾਕਿਸਤਾਨ ਦੇ ਦੋ ਹਵਾਈ ਅੱਡਿਆਂ ਨੂੰ ਨਿਸ਼ਾਨਾ ਬਣਾਇਆ। ਭਾਰਤੀ ਸੁਰੱਖਿਆ ਪ੍ਰਣਾਲੀ ਵਲੋਂ ਪਾਕਿਸਤਾਨ ਦੇ ਕਈ ਹਥਿਆਰ ਵੀ ਤਬਾਹ ਕੀਤੇ ਗਏ।
Get all latest content delivered to your email a few times a month.