ਤਾਜਾ ਖਬਰਾਂ
ਮੱਧ ਪ੍ਰਦੇਸ਼, 15 ਮਈ: ਮੱਧ ਪ੍ਰਦੇਸ਼ ਦੇ ਕੈਬਨਿਟ ਮੰਤਰੀ ਵਿਜੇ ਸ਼ਾਹ ਨੇ ਕਰਨਲ ਸੋਫੀਆ ਕੁਰੈਸ਼ੀ ਬਾਰੇ ਆਪਣੇ ਵਿਵਾਦਤ ਬਿਆਨ ਤੋਂ ਉਤਪੰਨ ਹੋਏ ਵਿਰੋਧ ਤੋਂ ਬਾਅਦ ਇੱਕ ਵੀਡੀਓ ਜਾਰੀ ਕਰਕੇ ਜਨਤਕ ਤੌਰ 'ਤੇ ਮੁਆਫ਼ੀ ਮੰਗੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਬਿਆਨ ਤੋਂ ਬਹੁਤ ਸ਼ਰਮਿੰਦੇ ਹਨ ਕਿਉਂਕਿ ਉਸ ਨਾਲ ਹਰ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਵਿਜੇ ਸ਼ਾਹ ਨੇ ਸੋਫੀਆ ਕੁਰੈਸ਼ੀ ਦੀ ਸਿਫ਼ਤ ਕਰਦਿਆਂ ਦੱਸਿਆ ਕਿ ਉਹ ਇੱਕ ਸੱਚੀ ਰਾਸ਼ਟਰਭਕਤ ਹਨ, ਜਿਨ੍ਹਾਂ ਨੇ ਆਪਣਾ ਫਰਜ ਨਿਭਾਉਂਦੇ ਹੋਏ ਜਾਤ, ਧਰਮ ਅਤੇ ਸਮਾਜ ਤੋਂ ਉੱਪਰ ਉੱਠ ਕੇ ਕੰਮ ਕੀਤਾ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਉਹ ਦਿਲੋਂ ਮੁਆਫੀ ਮੰਗਦੇ ਹਨ ਅਤੇ ਅਜਿਹੀ ਗਲਤੀ ਦੁਬਾਰਾ ਨਾ ਹੋਣ ਦੀ ਗਾਰੰਟੀ ਦਿੰਦੇ ਹਨ। ਇਸ ਘਟਨਾ ਨੇ ਸਿਆਸੀ ਅਤੇ ਸਮਾਜਿਕ ਪੱਧਰ 'ਤੇ ਇੱਕ ਵੱਡੀ ਚਰਚਾ ਨੂੰ ਜਨਮ ਦਿੱਤਾ ਹੈ, ਜਿਸ 'ਚ ਲੋਕ ਇੱਕ ਜਿੰਮੇਵਾਰ ਭੂਮਿਕਾ ਨਿਭਾਉਣ ਅਤੇ ਸਾਵਧਾਨੀ ਨਾਲ ਬਿਆਨ ਦੇਣ ਦੀ ਲੋੜ 'ਤੇ ਜ਼ੋਰ ਦੇ ਰਹੇ ਹਨ।
Get all latest content delivered to your email a few times a month.