ਤਾਜਾ ਖਬਰਾਂ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਮਈ 2025: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੋਨਮ ਚੌਧਰੀ ਵੱਲੋਂ ਫਰਮ ਟੈਕਬੈਰੀ ਮੈਂਟੋਰਸ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੋਨਮ ਚੌਧਰੀ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਫਰਮ ਟੈਕਬੈਰੀ ਮੈਂਟੋਰਸ ਐਸ.ਸੀ.ਓ. ਨੰਬਰ 12, ਪਹਿਲੀ ਮੰਜਿਲ, ਗੁਲਮੋਹਰ ਇੰਨਕਲੇਵ, ਦੇਸੂ ਮਾਜਰਾ, ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਮਨੀਸ਼ ਸ਼ਰਮਾ (ਪਾਰਟਨਰ) ਪੁੱਤਰ ਸ੍ਰੀ ਰਜਿੰਦਰ ਸ਼ਰਮਾ ਅਤੇ ਸੁਪ੍ਰਿਆ ਕੌਲ ਸ਼ਰਮਾ (ਪਾਰਟਨਰ) ਪਤਨੀ ਸ੍ਰੀ ਮਨੀਸ਼ ਸ਼ਰਮਾ ਦੋਵੇਂ ਵਾਸੀ ਮਕਾਨ ਨੰ:3131, ਡੀ./4, ਡਾਕਘਰ ਗਲੀ, ਕਾਲਜ ਰੋਡ, ਰੂਪਨਗਰ ਅਤੇ ਜਸਜੀਤ ਕੌਰ (ਪਾਰਟਨਰ) ਪੁੱਤਰੀ ਸ੍ਰੀ ਹਰਦੇਵ ਸਿੰਘ ਜੱਗੀ ਵਾਸੀ ਡੀ-104, ਆਇਵਰੀ ਟਾਵਰਜ਼, ਸੈਕਟਰ-70, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਦੇ ਕੰਮ ਲਈ ਲਾਇਸੰਸ ਨੰ: 329/ਆਈ.ਸੀ. ਮਿਤੀ 25-07-2019 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਤੀ 24.07.2024 ਨੂੰ ਮਿਆਦ ਖਤਮ ਹੋ ਚੁੱਕੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਵੱਲੋਂ ਲਾਇਸੰਸ ਰੀਨਿਊ ਨਾ ਕਰਵਾਉਣ ਕਰਕੇ ਅਤੇ ਮਹੀਨਾ ਜਨਵਰੀ, ਫਰਵਰੀ, ਅਪ੍ਰੈਲ, ਜੁਲਾਈ, ਨਵੰਬਰ ਅਤੇ ਦਸੰਬਰ 2023 ਅਤੇ ਮਾਰਚ 2024 ਤੱਕ ਦੀਆਂ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਰਿਪੋਰਟਾਂ ਜਮ੍ਹਾਂ ਨਾ ਕਰਵਾਉਣ ਕਰਕੇ ਇਸ ਦਫਤਰ ਵੱਲੋਂ ਪੱਤਰ ਰਾਹੀਂ ਨੋਟਿਸ ਦਫਤਰੀ ਪਤੇ ਤੇ ਜਾਰੀ ਕੀਤਾ ਗਿਆ ਸੀ। ਪ੍ਰੰਤੂ ਇਹ ਪੱਤਰ ਅਣਡਲੀਵਰ ਪ੍ਰਾਪਤ ਹੋਇਆ ਹੈ। ਜਿਸ ਸਬੰਧੀ ਪਾਰਟਨਰਾਂ ਦੇ ਰਿਹਾਇਸ਼ੀ ਅਤੇ ਦਫਤਰੀ ਪਤੇ ਤੇ ਪੱਤਰ ਰਾਹੀਂ ਮੁੜ ਨੋਟਿਸ ਜਾਰੀ ਕੀਤਾ ਗਿਆ। ਜਸਜੀਤ ਕੌਰ (ਪਾਰਟਨਰ) ਦਾ ਰਿਹਾਇਸ਼ੀ ਪਤਾ ਦਾ ਪੱਤਰ ਅਣਡਲੀਵਰ ਪ੍ਰਾਪਤ ਹੋਇਆ ਹੈ।
ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਤਹਿਸੀਲਦਾਰ, ਖਰੜ੍ਹ ਦੀ ਤਮੀਲੀ ਰਿਪੋਰਟ ਰਾਹੀਂ ਪਤਾ ਲੱਗਾ ਕਿ ਕੰਪਨੀ ਟੈਕਬੈਰੀ ਮੈਂਟੋਰਸ, ਐਸ.ਸੀ.ਓ. ਨੰਬਰ 12, ਪਹਿਲੀ ਮੰਜਿਲ, ਗੁਲਮੋਹਰ ਇੰਨਕਲੇਵ, ਦੇਸੂ ਮਾਜਰਾ, ਖਰੜ੍ਹ, ਤੇ ਤਾਲਾ ਲੱਗਾ ਹੈ ਅਤੇ ਕਾਫੀ ਸਮੇਂ ਤੋਂ ਬੰਦ ਹੈ।
ਵਧੀਕ ਡਿਪਟੀ ਕਮਿਸ਼ਨਰ ਅਨੁਸਾਰ ਲਾਇਸੰਸੀ ਨੂੰ ਮਹੀਨਾਵਾਰ ਰਿਪੋਰਟ, ਫਰਮ ਸਬੰਧੀ ਇਸ਼ਤਿਹਾਰਾਂ ਅਤੇ ਸੈਮੀਨਾਰ ਦੀ ਜਾਣਕਾਰੀ ਅਤੇ ਛਿਮਾਹੀ ਰਿਪੋਰਟ ਸਰਕਾਰ ਨੂੰ ਭੇਜਣ ਲਈ ਹਦਾਇਤ ਕੀਤੀ ਗਈ ਸੀ। ਉਪ ਮੰਡਲ ਮੈਜਿਸਟਰੇਟ, ਡੇਰਾਬੱਸੀ ਦੀ ਰਿਪੋਰਟ ਅਨੁਸਾਰ ਫਰਮ/ਕੰਪਨੀ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਕੰਪਨੀ ਪਾਸ ਵੈਲਿਡ ਲਾਇਸੰਸ ਹੈ ਅਤੇ ਫਾਇਰ ਐਨ.ਓ.ਸੀ. ਹੋਣ ਬਾਰੇ ਜ਼ਿਕਰ ਕੀਤਾ ਗਿਆ, ਪ੍ਰੰਤੂ ਕੋਈ ਦਸਤਾਵੇਜ ਪੇਸ਼ ਨਹੀਂ ਕੀਤਾ ਗਿਆ। ਜਿਸ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ। ਇਹ ਨੋਟਿਸ ਨਾਇਬ ਤਹਿਸੀਲਦਾਰ, ਜੀਰਕਪੁਰ ਵੱਲੋਂ ਉੱਤਰਵਾਦੀ ਨੂੰ ਤਾਮੀਲ ਕਰਵਾਇਆ ਗਿਆ। ਦਫਤਰੀ ਪਤੇ ਦਾ ਨੋਟਿਸ ਅਣਡਲੀਵਰ ਪ੍ਰਾਪਤ ਹੋਇਆ ਹੈ। ਪ੍ਰੰਤੂ ਅਜੇ ਤੱਕ ਫਰਮ ਵੱਲੋਂ ਕੋਈ ਸੂਚਨਾ / ਜਵਾਬ ਨਹੀਂ ਭੇਜਿਆ ਗਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਲਾਇਸੰਸ ਦਾ ਨਵੀਨੀਕਰਨ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਕੰਪਨੀ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੁਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।
ਇਸ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਟੈਕਬੈਰੀ ਮੈਂਟੋਰਸ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਦੇ ਕੰਮ ਲਈ ਲਾਇਸੰਸ ਨੰਬਰ 329/ਆਈ.ਸੀ. ਮਿਤੀ 25-07-2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/
ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।
Get all latest content delivered to your email a few times a month.