ਤਾਜਾ ਖਬਰਾਂ
ਚੰਡੀਗੜ੍ਹ, 16 ਮਈ 2025 – ਪੰਜਾਬ ਦੇ ਮਜੀਠਾ ਇਲਾਕੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਵਾਪਰੇ ਮਾਮਲੇ ਨੇ ਹਾਹਾਕਾਰ ਮਚਾ ਦਿੱਤਾ ਹੈ। ਸਰਕਾਰੀ ਅੰਕੜਿਆਂ ਅਨੁਸਾਰ, ਹੁਣ ਤੱਕ ਇਸ ਦੁਰਭਾਗੇਪੂਰਣ ਘਟਨਾ ਵਿਚ 27 ਲੋਕ ਆਪਣੀ ਜਾਨ ਗਵਾ ਚੁੱਕੇ ਹਨ। ਇਹ ਮੌਤਾਂ ਪਿਛਲੇ ਕੁਝ ਦਿਨਾਂ ਵਿਚ ਵਾਪਰੀਆਂ ਹਨ ਜਦੋਂ ਲੋਕਾਂ ਨੇ ਸਥਾਨਕ ਤੌਰ 'ਤੇ ਬਣੀ ਸ਼ਰਾਬ ਦਾ ਸੇਵਨ ਕੀਤਾ।
ਇਸ ਮਾਮਲੇ ਨੂੰ ਲੈ ਕੇ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਹੈ ਅਤੇ ਲਗਭਗ 24 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਸ਼ਰਾਬ ਤਸਕਰਾਂ ਤੋਂ ਲੈ ਕੇ ਥੋਕ ਵਿਤਰਕ ਤੱਕ ਸ਼ਾਮਲ ਹਨ। ਪੁਲਿਸ ਮੁਤਾਬਕ ਇਨ੍ਹਾਂ ਲੋਕਾਂ ਨੇ ਘਟੀਆ ਗੁਣਵੱਤਾ ਵਾਲੀ ਅਤੇ ਜ਼ਹਿਰੀਲੇ ਰਸਾਇਣ ਮਿਲੀ ਹੋਈ ਸ਼ਰਾਬ ਤਿਆਰ ਕਰਕੇ ਲੋਕਾਂ ਵਿਚ ਵੰਡ ਦਿੱਤੀ ਸੀ।
ਸੂਬਾ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦੇ ਤੌਰ 'ਤੇ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ।
ਇਸ ਮਾਮਲੇ ਨੇ ਸਿਰਫ਼ ਮਜੀਠਾ ਹੀ ਨਹੀਂ, ਸਗੋਂ ਸਾਰੇ ਪੰਜਾਬ ਵਿਚ ਸ਼ਰਾਬ ਦੀ ਵਿਕਰੀ ਅਤੇ ਨਿਗਰਾਨੀ ਵਿਵਸਥਾ 'ਤੇ ਸਵਾਲ ਖੜੇ ਕਰ ਦਿੱਤੇ ਹਨ। ਲੋਕਾਂ ਵਿਚ ਗੁੱਸਾ ਹੈ ਅਤੇ ਉਨ੍ਹਾਂ ਨੇ ਇਨਸਾਫ ਦੀ ਮੰਗ ਕੀਤੀ ਹੈ।
Get all latest content delivered to your email a few times a month.