IMG-LOGO
ਹੋਮ ਪੰਜਾਬ: ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ 'ਚ ਸਾਲ 2025-26 ਦਾਖਲਾ ਲੈਣ ਲਈ...

ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ 'ਚ ਸਾਲ 2025-26 ਦਾਖਲਾ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ ਸੁਰੂ :- ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ

Admin User - May 16, 2025 02:41 PM
IMG

ਲੁਧਿਆਣਾ, 16 ਮਈ, 2025: ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸੂ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਿਸ਼ੀ ਨਗਰ, ਨੇੜੇ ਛੋਟੀ ਹੈਬੋਵਾਲ ਸਥਿਤ ਸਤਿਗੁਰੂ ਰਾਮ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ, ਲੁਧਿਆਣਾ ਵਿਖੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਚੰਡੀਗੜ੍ਹ ਰਾਂਹੀ ਕੀਤੇ ਜਾ ਰਹੇ ਆਨਲਾਈਨ ਦਾਖਲੇ ਲਈ ਰਜਿਸਟ੍ਰੇਸ਼ਨ ਦਾ ਕੰਮ ਸੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਚਾਹਵਾਨ ਵਿਦਿਆਰਥੀਆਂ ਲਈ ਕਾਲਜ ਵਿਖੇ ਇਕ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ। ਇਸ ਹੈਲਪ ਡੈਸਕ 'ਤੇ ਤਕਨੀਕੀ ਸਿੱਖਿਆ ਹਾਸਿਲ ਕਰਨ ਦੇ ਚਾਹਵਾਨ ਵਿਦਿਆਰਥੀ ਬਿਨ੍ਹਾਂ ਕਿਸੇ ਵਾਧੂ ਚਾਰਜਿਜ਼ ਦੇ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦਸਵੀਂ ਪਾਸ ਕਰ ਚੁੱਕੇ ਵਿਦਿਆਰਥੀ ਇੰਜਨੀਅਰਿੰਗ ਡਿਪਲੋਮੇ ਦੇ ਪਹਿਲੇ ਸਾਲ ਵਿੱਚ ਦਾਖਲਾ ਲੈ ਸਕਦੇ ਹਨ, ਜਦਕਿ ਆਈ.ਟੀ.ਆਈ.(ਦੋ ਸਾਲ), ਬਾਰ੍ਹਵੀ (ਵੋਕੇਸ਼ਨਲ), ਬਾਰ੍ਹਵੀ (ਸਾਇੰਸ) ਪਾਸ ਕਰ ਚੁੱਕੇ ਵਿਦਿਆਰਥੀ ਸਿੱਧਾ ਹੀ ਦੂਜੇ ਸਾਲ ਵਿੱਚ ਦਾਖਲੇ ਲੈ ਸਕਦੇ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਰਕਾਰੀ ਬਹੁਤਕਨੀਕੀ ਕਾਲਜ ਲੁਧਿਆਣਾ ਜੋ ਕਿ ਛੋਟੀ ਹੈਬੋਵਾਲ (ਰਿਸ਼ੀ ਨਗਰ) ਵਿੱਚ ਸਥਿਤ ਹੈ ਵਿੱਚ 07 ਡਿਪਲੋਮਾ ਕੋਰਸਾ (ਕੰਪਿਊਟਰ ਸਾਇੰਸ ਐਂਡ ਇੰਜਨੀਅਰਿੰਗ, ਇੰਨਫਰਮੇਸ਼ਨ ਟੈਕਨੌਲਜੀ, ਇਲੈਕਟ੍ਰੀਕਲ ਇੰਜਨੀਅਰਿੰਗ, ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜਨੀਅਰਿੰਗ, ਫੈਸ਼ਨ ਡਿਜ਼ਾਇਨਿੰਗ, ਗਾਰਮੈਂਟ ਮੈਨੂਫੈਕਚਰਿੰਗ ਅਤੇ ਮਾਡਰਨ ਆਫਿਸ ਪ੍ਰੈਕਟਿਸ) ਚੱਲ ਰਹੇ ਹਨ ।

ਜੈਨ ਵੱਲੋ ਇਹ ਵੀ ਦੱਸਿਆ ਗਿਆ ਕਿ ਕਾਲਜ ਵਿੱਚ ਸਰਕਾਰ ਦੁਆਰਾ ਚਲਾਈ ਡਾ. ਬੀ.ਆਰ.ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਦਿਆਰਥੀਆਂ ਲਈ ਜਿਨ੍ਹਾਂ ਦੇ ਮਾਪਿਆਂ ਦੀ ਸਲਾਨਾ ਆਮਦਨ 2.50 ਲੱਖ ਰੁਪਏ ਤੋ ਘੱਟ ਹੈ ਫੀਸ ਕੇਵਲ 1133 ਰੁਪਏ ਹੈ ਅਤੇ ਬਾਕੀ ਵਰਗ ਦੇ ਵਿਦਿਆਰਥੀਆਂ ਦੀ ਫੀਸ ਮੁੱਖ ਮੰਤਰੀ ਵਜ਼ੀਫਾ ਸਕੀਮ ਅਧੀਨ ਮੁਢਲੀ ਯੋਗਤਾ ਪ੍ਰੀਖਿਆ ਵਿੱਚ ਪ੍ਰਾਪਤ ਕੀਤੇ ਅੰਕਾਂ ਦੇ ਆਧਾਰ ਤੇ ਫੀਸ ਵਿੱਚ ਲਾਭ ਦਿੱਤਾ ਜਾਂਦਾ ਹੈ। ਕਾਲਜ ਵਿਚ ਚੱਲ ਰਹੇ ਵੱਖ-ਵੱਖ ਤਕਨੀਕੀ ਕੋਰਸਾਂ ਦੀ ਜਾਣਕਾਰੀ ਦੇਣ ਹਿੱਤ ਇੱਕ ਗਾਈਡੈਂਸ ਸੈਲ ਸ੍ਰੀਮਤੀ ਰੁਪਿੰਦਰ ਕੌਰ ਮੁਖੀ ਵਿਭਾਗ ਅਤੇ ਡਾ. ਪਵਨ ਕੁਮਾਰ ਲੈਕਚਰਾਰ (ਮੋਬਾਇਲ ਨੰ: 98158-95547, 0161-2303223) ਦੀ ਦੇਖ-ਰੇਖ ਹੇਠ ਸਥਾਪਿਤ ਕੀਤਾ ਹੋਇਆ ਹੈ। 

ਉਨ੍ਹਾਂ ਕਿਹਾ ਕਿ ਸੰਸਥਾ ਵਿੱਚ ਲੜਕੀਆਂ ਲਈ ਹੋਸਟਲ ਦੀ ਸੁਵਿਧਾ ਵੀ ਉਪਲਬਧ ਹੈ। ਵਿਦਿਆਰਥੀਆਂ ਲਈ ਪਰਿਵਾਰਕ, ਸੁਖਾਵਾਂ ਅਤੇ ਅਨੁਸ਼ਾਸ਼ਿਤ ਪ੍ਰਬੰਧ ਹੈ। ਵਿਦਿਆਰਥੀਆਂ ਲਈ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੀ ਓਵਰਆਲ ਪ੍ਰਸਨੈਲਟੀ ਡਿਵੈਲਪਮੈਂਟ ਹਿੱਤ ਵਧੀਆਂ ਖੇਡ ਦੇ ਮੈਦਾਨ, ਕਲਚਰਲ ਐਕਟੀਵਿਟੀਜ਼ ਦਾ ਵੀ ਪ੍ਰਬੰਧ ਹੈ।ਇਛੁੱਕ ਵਿਦਿਆਰਥੀ ਕਾਲਜ ਵਿਖੇ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਅਤੇ ਕੋਰਸਾਂ ਬਾਰੇ ਵੱਡਮੁੱਲੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਜਿਲ੍ਹਾ ਲੁਧਿਆਣਾ ਅਤੇ ਆਲੇ-ਦੁਆਲੇ ਦੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈਣਾ ਚਾਹੀਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.