ਤਾਜਾ ਖਬਰਾਂ
ਜ਼ਿਲ੍ਹਾ ਅੰਮ੍ਰਿਤਸਰ ਵਿੱਚ "ਆਪਰੇਸ਼ਨ ਸੰਪਰਕ" ਦੀ ਤਹਿਤ ਡੀਜੀਪੀ ਸਪੈਸ਼ਲ ਸ਼ਸ਼ੀ ਪ੍ਰਭਾ ਦਵੇਦੀ ਨੇ ਇੱਕ ਨਿੱਜੀ ਸਕੂਲ ਵਿੱਚ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨਸ਼ਿਆਂ ਵਿਰੁੱਧ ਚੱਲ ਰਹੀ ਯੁੱਧ-ਸਤਰ ਦੀ ਮੁਹਿੰਮ ਦੇ ਹਿੱਸੇ ਵਜੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਉਚਿਤ ਉਦਾਹਰਨਾਂ ਰਾਹੀਂ ਵਿਦਿਆਰਥੀਆਂ ਨੂੰ ਸਮਝਾਇਆ ਕਿ ਨਸ਼ਾ ਨਾ ਸਿਰਫ਼ ਸਿਹਤ ਲਈ ਘਾਤਕ ਹੈ, ਸਗੋਂ ਇਹ ਇਨਸਾਨ ਦੇ ਭਵਿੱਖ ਅਤੇ ਪਰਿਵਾਰਕ ਜੀਵਨ ਨੂੰ ਵੀ ਤਬਾਹ ਕਰ ਸਕਦਾ ਹੈ।
ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮਾਰਚ ਮਹੀਨੇ ਤੋਂ ਲਾਗੂ ਹੋਏ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਵਿੱਚ ਲਿਪਤ ਵੱਡੇ ਗੈਰਕਾਨੂੰਨੀ ਗਿਰੋਹਾਂ ਖਿਲਾਫ ਕਈ ਵੱਡੀਆਂ ਕਾਮਯਾਬੀਆਂ ਹਾਸਲ ਕੀਤੀਆਂ ਗਈਆਂ ਹਨ। ਪਰ ਹੁਣ ਪੁਲਿਸ ਦੀ ਨਜ਼ਰ ਪਿੰਡਾਂ ਵਿੱਚ ਪੈਕਟਾਂ ਰਾਹੀਂ ਵਿਕ ਰਹੀ ਦੇਸੀ ਸ਼ਰਾਬ ’ਤੇ ਵੀ ਹੈ, ਜੋ ਕਿ ਲੋਕਾਂ ਦੀ ਸਿਹਤ ਲਈ ਬਹੁਤ ਹਾਨੀਕਾਰਕ ਸਾਬਤ ਹੋ ਰਹੀ ਹੈ। ਡੀਜੀਪੀ ਸਪੈਸ਼ਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀ ਜਹਿਰੀਲੀ ਅਤੇ ਘੱਟ ਗੁਣਵੱਤਾ ਵਾਲੀ ਸ਼ਰਾਬ ਦੀ ਵਰਤੋਂ ਤੋਂ ਬਚਣ ਅਤੇ ਪੁਲਿਸ ਨਾਲ ਸਹਿਯੋਗ ਕਰਨ।
ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਵੱਲੋਂ ਦਿੱਤੇ ਨਿਰਦੇਸ਼ਾਂ ਅਧੀਨ, ਪੰਜਾਬ ਪੁਲਿਸ ਨਸ਼ਿਆਂ ਦੇ ਖ਼ਾਤਮੇ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। "ਆਪਰੇਸ਼ਨ ਸੰਪਰਕ" ਦੀ ਇਹ ਕੋਸ਼ਿਸ਼ ਨਵੇਂ ਪੈਮਾਨਿਆਂ ਨੂੰ ਛੂਹ ਰਹੀ ਹੈ, ਜਿਸ ਵਿਚ ਨਾ ਸਿਰਫ਼ ਨਸ਼ਾ ਤਸਕਰਾਂ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਸਗੋਂ ਲੋਕ ਜਾਗਰੂਕਤਾ ਰਾਹੀਂ ਨਵੇਂ ਪੀੜ੍ਹੀ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣ ਦੀ ਵੀ ਥੋਸ ਯੋਜਨਾ ਤਿਆਰ ਕੀਤੀ ਗਈ ਹੈ।
Get all latest content delivered to your email a few times a month.