ਤਾਜਾ ਖਬਰਾਂ
ਚੰਡੀਗੜ੍ਹ- ਆਪਰੇਸ਼ਨ ਸਿੰਦੂਰ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦਰਮਿਆਨ ਪੈਦਾ ਹੋਏ ਤਣਾਅ ਕਾਰਨ ਹਰਿਆਣਾ ਵਿੱਚ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਰੱਦ ਕੀਤੀਆਂ ਛੁੱਟੀਆਂ ਹੁਣ ਬਹਾਲ ਕਰ ਦਿੱਤੀਆਂ ਗਈਆਂ ਹਨ। ਸਿਹਤ ਵਿਭਾਗ ਦੇ ਡਾਇਰੈਕਟਰ ਨੇ ਸਾਰੇ ਜ਼ਿਲ੍ਹਿਆਂ ਦੇ ਚੀਫ਼ ਮੈਡੀਕਲ ਅਫ਼ਸਰ (ਸੀਐਮਓ) ਅਤੇ ਪ੍ਰਿੰਸੀਪਲ ਮੈਡੀਕਲ ਅਫ਼ਸਰ (ਪੀਐਮਓ) ਨੂੰ ਪੱਤਰ ਜਾਰੀ ਕੀਤਾ ਹੈ। ਹੁਕਮਾਂ 'ਚ ਕਿਹਾ ਗਿਆ ਹੈ ਕਿ ਹੁਣ ਛੁੱਟੀ ਲੈਣ 'ਤੇ ਕੋਈ ਪਾਬੰਦੀ ਨਹੀਂ ਹੈ।
ਵਰਨਣਯੋਗ ਹੈ ਕਿ 10 ਮਈ ਨੂੰ ਸਿਹਤ ਵਿਭਾਗ ਨੇ ਸਾਰੇ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਸਨ। ਐਮਰਜੈਂਸੀ ਨਾਲ ਨਜਿੱਠਣ ਲਈ ਛੁੱਟੀ 'ਤੇ ਗਏ ਸਾਰੇ ਕਰਮਚਾਰੀਆਂ ਨੂੰ ਤੁਰੰਤ ਡਿਊਟੀ 'ਤੇ ਵਾਪਸ ਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।
Get all latest content delivered to your email a few times a month.