ਤਾਜਾ ਖਬਰਾਂ
ਅੰਮ੍ਰਿਤਸਰ: ਸ਼ਹਿਰ ਦੇ ਈਸਟ ਮੋਹਨ ਨਗਰ ਸਥਿਤ ਸੁਲਤਾਨਵਿੰਡ ਰੋਡ ਉੱਤੇ ਗਗਨ ਫਰਨੀਚਰ ਦੀ ਦੁਕਾਨ ਨੂੰ ਅਣਪਛਾਤੇ ਨਕਾਬਪੋਸ਼ ਹਮਲਾਵਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ। ਦੋ ਬਾਈਕ ਸਵਾਰ ਹਮਲਾਵਰ ਦੁਕਾਨ 'ਤੇ ਫਾਇਰਿੰਗ ਕਰਕੇ ਮੌਕੇ ਤੋਂ ਫਰਾਰ ਹੋ ਗਏ। ਹਮਲੇ ਦੌਰਾਨ ਦੁਕਾਨ ਵਿਚ ਬੈਠੇ ਇੱਕ ਕਰਿੰਦੇ ਨੂੰ ਦੋ ਗੋਲੀਆਂ ਲੱਗੀਆਂ, ਜਿਸਨੂੰ ਗੰਭੀਰ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਦੁਕਾਨਦਾਰ ਦੇ ਅਨੁਸਾਰ ਕੁੱਲ ਪੰਜ ਦੇ ਕਰੀਬ ਗੋਲੀਆਂ ਚਲਾਈਆਂ ਗਈਆਂ। ਹਮਲਾਵਰਾਂ ਦੀ ਪਹਚਾਣ ਹਾਲੇ ਨਹੀਂ ਹੋ ਸਕੀ। ਦੁਕਾਨਦਾਰ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਰੰਜਿਸ਼ ਜਾਂ ਦੁਸ਼ਮਣੀ ਨਹੀਂ।
ਮੌਕੇ 'ਤੇ ਪੁੱਜੇ ਪੁਲਿਸ ਅਧਿਕਾਰੀ ਸੁਖਬੀਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਘਟਨਾ ਅੰਮ੍ਰਿਤਸਰ ਵਿੱਚ ਲਗਾਤਾਰ ਵਧ ਰਹੀ ਗੋਲੀਬਾਰੀ ਦੀਆਂ ਘਟਨਾਵਾਂ ਦੀ ਇੱਕ ਹੋਰ ਕੜੀ ਹੈ, ਜਿਸ ਕਾਰਨ ਸ਼ਹਿਰ ਦੇ ਲੋਕਾਂ ਵਿਚ ਖੌਫ ਦਾ ਮਾਹੌਲ ਬਣਿਆ ਹੋਇਆ ਹੈ।
Get all latest content delivered to your email a few times a month.