ਤਾਜਾ ਖਬਰਾਂ
ਨਸ਼ਾ ਮੁਕਤੀ ਯਾਤਰਾ ਪੰਜਾਬ 'ਚ ਨਸ਼ਿਆਂ ਦੇ ਵਿਰੁੱਧ ਇੱਕ ਫੈਸਲਾਕੁੰਨ ਲੜਾਈ ਸਾਬਿਤ ਹੋਵੇਗੀ :- ਹਰਦੀਪ ਸਿੰਘ ਮੁੰਡੀਆਂ
ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਜਾਂ ਤਾਂ ਨਸ਼ਾ ਦਾ ਵਪਾਰ ਛੱਡ ਦਿਓ ਜਾਂ ਪੰਜਾਬ ਛੱਡ ਦਿਓ
ਲੁਧਿਆਣਾ, 17 ਮਈ- ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਨਸ਼ਾ ਮੁਕਤੀ ਯਾਤਰਾ ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨਾਲ ਲੋਕਾਂ ਨੂੰ ਜੋੜ ਕੇ ਇੱਕ ਪਰਿਵਰਤਨਸ਼ੀਲ ਲਹਿਰ ਬਣ ਜਾਵੇਗੀ।
ਪਿੰਡ ਅਤੇ ਵਾਰਡ ਰੱਖਿਆ ਕਮੇਟੀਆਂ ਨਾਲ ਪਿੰਡ ਸਾਹਿਬਾਨਾ, ਰਾਮਗੜ੍ਹ ਅਤੇ ਝਾਬੇਵਾਲ ਵਿੱਚ ਨਸ਼ਾ ਮੁਕਤੀ ਯਾਤਰਾ ਸਮਾਗਮਾਂ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ,ਕਿ ਪੰਜਾਬ ਸਰਕਾਰ ਨਸ਼ਿਆਂ ਦਾ ਖਾਤਮਾ ਕਰਨ ਅਤੇ ਤਸਕਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਤੱਕ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਮੰਤਰੀ ਮੁੰਡੀਆਂ ਨੇ ਨਸ਼ਾ ਸਪਲਾਈ ਲੜੀ 'ਤੇ ਸਰਕਾਰ ਦੀ ਸਖ਼ਤੀ ਨੂੰ ਉਜਾਗਰ ਕੀਤਾ ਜਿਸ ਵਿੱਚ ਵੱਡੇ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਗੈਰ-ਕਾਨੂੰਨੀ ਤੌਰ 'ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਗਿਆ ਜਾਂ ਢਾਹ ਦਿੱਤਾ ਗਿਆ ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ। ਉਨ੍ਹਾਂ ਨੇ ਪਿੰਡ ਅਤੇ ਵਾਰਡ ਸਰਪ੍ਰਸਤਾਂ ਦੀ ਨਵੀਨਤਾਕਾਰੀ ਧਾਰਨਾ ਪੇਸ਼ ਕੀਤੀ ਜੋ ਕਿ ਨਸ਼ੇ ਦੇ ਸੰਕਟ ਦਾ ਮੁਕਾਬਲਾ ਕਰਨ ਲਈ ਇੱਕ ਜ਼ਮੀਨੀ ਪੱਧਰ ਦੀ ਤਾਕਤ ਹੈ। ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਦੀ ਵੀ ਆਲੋਚਨਾ ਕੀਤੀ ਕਿ ਉਹ ਰਾਜਨੀਤਿਕ ਲਾਭ ਲਈ ਨਸ਼ਾ ਤਸਕਰਾਂ ਨੂੰ ਬਚਾਉਦੀਆ ਰਹੀਆਂ ਹਨ ਅਤੇ ਮੁਹਿੰਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਇੱਕਜੁੱਟ ਯਤਨ ਕਰਨ ਦਾ ਸੱਦਾ ਦਿੱਤਾ।
ਸਮਾਗਮਾਂ ਦੌਰਾਨ ਮੁੰਡੀਆਂ ਨੇ ਹਾਜ਼ਰੀਨ ਨੂੰ ਸਹੁੰ ਵੀ ਚੁਕਾਈ। ਉਨ੍ਹਾਂ ਨੂੰ ਆਪਣੇ ਭਾਈਚਾਰਿਆਂ ਦੇ ਸਰਪ੍ਰਸਤ ਵਜੋਂ ਕੰਮ ਕਰਨ ਅਤੇ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਦੀ ਅਪੀਲ ਕੀਤੀ। ਉਨ੍ਹਾਂ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਵੀ ਦਿੱਤੀ ਕਿ ਜਾਂ ਤਾਂ ਨਸ਼ਾ ਦਾ ਵਪਾਰ ਛੱਡ ਦਿਓ ਜਾਂ ਪੰਜਾਬ ਛੱਡ ਦਿਓ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੁਲਿਸ ਨੂੰ ਫੈਸਲਾਕੁੰਨ ਕਾਰਵਾਈ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ ਬਹੁਤ ਸਾਰੇ ਨਸ਼ਾ ਤਸਕਰਾਂ ਨੂੰ ਪਹਿਲਾਂ ਹੀ ਜੇਲ੍ਹ ਭੇਜ ਦਿੱਤਾ ਗਿਆ ਹੈ, ਜੋ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਸ਼ਾ ਤਸਕਰਾਂ ਨੂੰ ਦਿੱਤੇ ਅਲਟੀਮੇਟਮ ਦੀ ਗੂੰਜ ਹੈ।
Get all latest content delivered to your email a few times a month.