ਤਾਜਾ ਖਬਰਾਂ
ਹਨੇਰੇ ਤੋਂ ਉਮੀਦ ਵੱਲ: 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੇ ਸਮਾਜਿਕ ਪਰਿਵਰਤਨ ਦੀ ਰੱਖੀ ਨੀਂਹ
ਨਸ਼ਾ ਪੀੜਤਾਂ ਦੀ ਜੁਬਾਨੀ: ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਪੰਜਾਬ ਦੇ ਨੌਜਵਾਨਾਂ ਦੀ ਬਦਲ ਰਹੀ ਜ਼ਿੰਦਗੀ
ਚੰਡੀਗੜ੍ਹ, 18 ਮਈ- 'ਆਪ' ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਸਫਲਤਾ ਦੇ ਇੱਕ ਸ਼ਕਤੀਸ਼ਾਲੀ ਪ੍ਰਮਾਣ ਵਜੋਂ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੇ ਨਸ਼ੇ 'ਤੇ ਕਾਬੂ ਪਾਉਣ ਅਤੇ ਸਮਾਜ ਵਿੱਚ ਮੁੜ ਜੁੜਨ ਦੇ ਆਪਣੇ ਨਿੱਜੀ ਸਫ਼ਰ ਸਾਂਝੇ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ, ਇਨ੍ਹਾਂ ਵਿਅਕਤੀਆਂ ਨੇ ਪੰਜਾਬ ਦੇ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਸਰਕਾਰ ਦੇ ਨਿਰਣਾਇਕ ਅਤੇ ਹਮਦਰਦੀ ਭਰੀ ਪਹੁੰਚ ਲਈ ਧੰਨਵਾਦ ਪ੍ਰਗਟ ਕੀਤਾ।
ਇੱਕ ਸਾਬਕਾ ਨਸ਼ੇੜੀ, ਜੋ 12 ਸਾਲਾਂ ਤੋਂ ਨਸ਼ੇ ਦੀ ਲਤ ਨਾਲ ਜੂਝ ਰਿਹਾ ਸੀ, ਨੇ ਰਾਜ ਸਰਕਾਰ ਦੁਆਰਾ ਨਸ਼ੇ ਦੀ ਦੁਰਵਰਤੋਂ ਵਿਰੁੱਧ ਚੁੱਕੇ ਗਏ ਸਖ਼ਤ ਕਦਮਾਂ ਨੂੰ ਸਰਾਪ ਤੋਂ ਰਾਹਤ ਵਜੋਂ ਦੱਸਿਆ। ਉਨ੍ਹਾਂ ਨੇ ਮੁੱਖ ਮੰਤਰੀ ਮਾਨ ਦੀ ਨਸ਼ਿਆਂ ਵਿਰੁੱਧ ਜ਼ਮੀਨੀ ਪੱਧਰ 'ਤੇ ਕੀਤੀ ਗਈ ਕਾਰਵਾਈ ਦੀ ਸ਼ਲਾਘਾ ਕੀਤੀ ਅਤੇ ਨਸ਼ੇੜੀਆਂ ਦਾ ਮਰੀਜ਼ਾਂ ਵਾਂਗ ਇਲਾਜ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, "ਆਪ ਸਰਕਾਰ ਦੇ ਯਤਨਾਂ ਸਦਕਾ, ਹੁਣ ਨਸ਼ੇ ਦਾ ਇਲਾਜ ਬਹੁਤ ਪਹੁੰਚਯੋਗ ਹੋ ਗਿਆ ਹੈ ਜਿਸ ਕਾਰਨ ਨਸ਼ੇੜੀ ਠੀਕ ਹੋ ਰਹੇ ਹਨ। ਮੈਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣਾ ਭਵਿੱਖ ਬਰਬਾਦ ਨਾ ਕਰਨ ਦੀ ਅਪੀਲ ਕਰਦਾ ਹਾਂ।"
ਠੀਕ ਹੋਏ ਇੱਕ ਹੋਰ ਵਿਅਕਤੀ ਨੇ ਨਸ਼ੇ ਨਾਲ ਆਪਣੇ ਸੰਘਰਸ਼ ਦਾ ਦਿਲ ਦਹਿਲਾ ਦੇਣ ਵਾਲਾ ਬਿਰਤਾਂਤ ਸਾਂਝਾ ਕੀਤਾ। ਉਸਨੇ ਦੱਸਿਆ ਕਿ ਕਿਵੇਂ ਉਸਨੇ ਆਪਣੇ ਪਿਤਾ ਨੂੰ ਗੁਆ ਦਿੱਤਾ, ਨਸਸ਼ਾ ਖਰੀਦਣ ਲਈ ਆਪਣੇ ਪਿਤਾ ਦੀ ਲਾਸ਼ ਤੋਂ ਪੈਸੇ ਚੋਰੀ ਕੀਤੇ, ਆਪਣੀ ਜ਼ਮੀਨ ਵੇਚ ਦਿੱਤੀ, ਅਤੇ ਉਸਦੀ ਪਤਨੀ ਉਸਨੂੰ ਛੱਡ ਗਈ। "ਜਦੋਂ ਮੈਂ ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਆਇਆ, ਤਾਂ ਮੇਰੇ ਕੋਲ ਆਪਣੀ ਗਰਭਵਤੀ ਪਤਨੀ ਦੇ ਸਕੈਨ ਲਈ ਵੀ ਪੈਸੇ ਨਹੀਂ ਸਨ। ਸਮਾਜ ਔਰਤਾਂ ਨੂੰ ਆਪਣੇ ਨਸ਼ੇੜੀ ਪੁੱਤਾਂ ਦੇ ਇਲਾਜ ਲਈ ਇੱਕ ਹੱਲ ਵਜੋਂ ਮੰਨਦਾ ਹੈ, ਜੋ ਕਿ ਠੀਕ ਨਹੀਂ ਹੈ।ਉਸਨੇ ਨਸ਼ੇ ਦੀ ਸਮੱਸਿਆ ਨੂੰ ਰੋਕਣ ਲਈ ਸਰਕਾਰ ਦੀਆਂ ਪਹਿਲਕਦਮੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਮਾਨ ਸਰਕਾਰ ਦੀਆਂ ਕਾਰਵਾਈਆਂ ਮੇਰੇ ਵਰਗੇ ਨਸ਼ੇੜੀਆਂ ਲਈ ਉਮੀਦ ਦੀ ਕਿਰਨ ਹਨ।
ਇੱਕ ਤੀਜੇ ਬੁਲਾਰੇ, ਜਿਸਨੇ ਨਸ਼ਿਆਂ ਦੀ ਲਤ 'ਤੇ ਸਫਲਤਾਪੂਰਵਕ ਕਾਬੂ ਪਾਇਆ ਸੀ, ਨੇ ਵੀ ਮਾਨ ਸਰਕਾਰ ਦੀ ਵਿਆਪਕ ਰਣਨੀਤੀ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ, "ਸਰਕਾਰ ਨੇ ਨਸ਼ਾ ਛੁਡਾਊ ਕੇਂਦਰਾਂ ਨੂੰ ਪੂਰੀ ਤਰ੍ਹਾਂ ਲੈਸ ਕਰ ਦਿੱਤਾ ਹੈ। ਪੰਜਾਬ ਪੁਲਿਸ ਸਪਲਾਈ ਚੇਨ ਤੋੜ ਰਹੀ ਹੈ ਅਤੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ। ਮੈਂ ਇਸ ਮੁਹਿੰਮ ਦੌਰਾਨ ਦਰਜਨਾਂ ਲੋਕਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੇ ਨਸ਼ਾ ਛੱਡ ਦਿੱਤਾ ਹੈ। ਪਿਛਲੀਆਂ ਸਰਕਾਰਾਂ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਅਸਫਲ ਰਹੀਆਂ, ਪਰ ਮਾਨ ਸਰਕਾਰ ਨੇ ਇਸ ਖਤਰੇ ਨਾਲ ਨਜਿੱਠਣ ਲਈ ਇੱਕ ਵਿਆਪਕ ਪਹੁੰਚ ਅਪਣਾਈ ਹੈ।" ਉਨ੍ਹਾਂ ਨੇ ਹੋਰ ਨਸ਼ੇੜੀਆਂ ਨੂੰ ਵੀ ਇਸ ਮੁਹਿੰਮ ਰਾਹੀਂ ਮਦਦ ਲੈਣ ਅਤੇ ਆਪਣੀ ਬੁਰੀ ਆਦਤ ਛੱਡਣ ਦੀ ਅਪੀਲ ਕੀਤੀ।
ਇੱਕ ਹੋਰ ਆਦਮੀ ਨੇ ਉਮੀਦ ਅਤੇ ਠੀਕ ਹੋਣ ਦੀ ਸੰਭਾਵਨਾ ਬਾਰੇ ਦੱਸਿਆ ਅਤੇ ਕਿਵੇਂ ਉਸਨੇ ਆਪਣੇ ਪਿਤਾ ਨੂੰ ਗੁਆਉਣ ਅਤੇ ਆਪਣੀ ਮਾਂ ਨੂੰ ਬੁਰੀ ਤਰ੍ਹਾਂ ਨਿਰਾਸ਼ ਕਰਨ ਤੋਂ ਬਾਅਦ ਇੱਕ ਸਰਕਾਰੀ ਨਸ਼ਾ ਛੁਡਾਊ ਕੇਂਦਰ ਤੋਂ ਮਦਦ ਮੰਗੀ ਸੀ। ਉਸਨੇ ਕਿਹਾ, "ਮੇਰੇ ਪਿਤਾ ਦੀ ਮੌਤ ਨੇ ਮੈਨੂੰ ਬਦਲਣ ਲਈ ਪ੍ਰੇਰਿਤ ਕੀਤਾ। ਮੈਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਪੂਰੀ ਦੇਖਭਾਲ ਮਿਲੀ ਅਤੇ ਅੱਜ ਮੈਂ ਆਪਣੇ ਪਰਿਵਾਰ ਨਾਲ ਖੁਸ਼ੀ ਨਾਲ ਰਹਿ ਰਿਹਾ ਹਾਂ। ਇਸ ਲਈ ਉਮੀਦ ਨਾ ਛੱਡੋ। ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤੁਹਾਡੀ ਮਦਦ ਕਰਨ ਦਾ ਤਰੀਕਾ ਹੈ।"
ਇਹ ਦਿਲ ਨੂੰ ਛੂਹ ਲੈਣ ਵਾਲੀਆਂ ਕਹਾਣੀਆਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਪਰਿਵਰਤਨਸ਼ੀਲ ਪ੍ਰਭਾਵ ਨੂੰ ਦਰਸਾਉਂਦੀਆਂ ਹਨ, ਜੋ ਕਿ ਨਸ਼ਾ ਸਪਲਾਇਰਾਂ ਵਿਰੁੱਧ ਸਖ਼ਤ ਕਾਰਵਾਈ ਨੂੰ ਨਸ਼ਿਆਂ ਦੇ ਆਦੀ ਲੋਕਾਂ ਲਈ ਹਮਦਰਦੀ ਭਰੀ ਦੇਖਭਾਲ ਨਾਲ ਜੋੜਦੀ ਹੈ। ਇਹ ਮੁਹਿੰਮ ਨਸ਼ੇੜੀਆਂ ਦੇ ਪਰਿਵਾਰਾਂ ਲਈ ਉਮੀਦ ਦੀ ਕਿਰਨ ਬਣ ਗਈ ਹੈ, ਜਿਸ ਨਾਲ ਨਸ਼ਾ ਮੁਕਤੀ ਅਤੇ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਹਕੀਕਤ ਮਿਲੀ ਹੈ।
Get all latest content delivered to your email a few times a month.