ਤਾਜਾ ਖਬਰਾਂ
ਬਾਜਵਾ ਅਤੇ ਮਜੀਠੀਆ ਜਾਣਬੁੱਝ ਕੇ ਇਸ ਮੁੱਦੇ ਦਾ ਰਾਜਨੀਤੀਕਰਨ ਕਰ ਰਹੇ ਹਨ, ਉਨ੍ਹਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਤੁਰੰਤ ਕਾਰਵਾਈ ਕਰਨ ਲਈ ਮਾਨ ਸਰਕਾਰ ਦੀ ਸ਼ਲਾਘਾ ਕਰਨੀ ਚਾਹੀਦੀ ਹੈ: ਗਰਗ
ਚੰਡੀਗੜ੍ਹ, 18 ਮਈ-ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਇਸ ਗੱਲ 'ਤੇ ਨਿਰਾਸ਼ਾ ਪ੍ਰਗਟ ਕੀਤੀ ਕਿ ਵਿਰੋਧੀ ਪਾਰਟੀਆਂ ਕਿਸ ਹੱਦ ਤੱਕ ਡਿੱਗ ਗਈਆਂ ਹਨ, ਭ੍ਰਿਸ਼ਟਾਚਾਰ 'ਤੇ ਕਾਰਵਾਈ ਕਰਨ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਦਾ ਵੀ ਰਾਜਨੀਤੀਕਰਨ ਕਰ ਰਹੀਆਂ ਹਨ।
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਅਕਾਲੀ ਨੇਤਾ ਬਿਕਰਮ ਮਜੀਠੀਆ ਦੇ ਬਿਆਨਾਂ ਦਾ ਜਵਾਬ ਦਿੰਦੇ ਹੋਏ, ਨੀਲ ਗਰਗ ਨੇ ਕਿਹਾ, "ਮੈਂ ਹੈਰਾਨ ਹਾਂ ਕਿ ਵਿਰੋਧੀ ਪਾਰਟੀਆਂ ਦੇ ਸੀਨੀਅਰ ਨੇਤਾਵਾਂ ਨੇ ਰਾਜਨੀਤੀ ਨੂੰ ਕਿੰਨੇ ਨੀਵੇਂ ਪੱਧਰ 'ਤੇ ਪਹੁੰਚਾ ਦਿੱਤਾ ਹੈ। ਡਰਾਈਵਿੰਗ ਲਾਇਸੈਂਸ ਘੁਟਾਲੇ ਦਾ ਪਰਦਾਫਾਸ਼ ਕਰਨ ਅਤੇ ਹੱਲ ਕਰਨ ਵਿੱਚ ਸਰਕਾਰ ਦੀ ਤੇਜ਼ ਕਾਰਵਾਈ ਦੀ ਸ਼ਲਾਘਾ ਕਰਨ ਦੀ ਬਜਾਏ, ਉਹ ਰਾਜਨੀਤਿਕ ਉਦੇਸ਼ਾਂ ਦੀ ਭਾਲ ਕਰ ਰਹੇ ਹਨ ਜਿਸਦਾ ਕੋਈ ਕੋਈ ਵਜੂਦ ਹੀ ਨਹੀਂ ਹੈ।"
ਉਨ੍ਹਾਂ ਨੇ ਡਰਾਈਵਿੰਗ ਲਾਇਸੈਂਸ ਘੁਟਾਲਾ ਸਾਹਮਣੇ ਆਉਣ ਤੋਂ ਤੁਰੰਤ ਬਾਅਦ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੁਆਰਾ ਉੱਚ-ਦਰਜੇ ਦੇ ਅਧਿਕਾਰੀਆਂ ਨੂੰ ਮੁਅੱਤਲ ਕਰਨ ਵਿੱਚ ਕੀਤੀ ਗਈ ਬੇਮਿਸਾਲ ਕਾਰਵਾਈ 'ਤੇ ਚਾਨਣਾ ਪਾਇਆ। ਗਰਗ ਨੇ ਕਿਹਾ "ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਦਬਾਅ ਜਾਂ ਪ੍ਰਭਾਵ ਅੱਗੇ ਝੁਕੇ ਬਿਨਾਂ ਅਜਿਹੇ ਨਿਰਣਾਇਕ ਅਤੇ ਨਿਡਰ ਕਦਮ ਚੁੱਕੇ ਗਏ ਹਨ। ਭ੍ਰਿਸ਼ਟਾਚਾਰ ਨੂੰ ਬਚਾਉਣ ਵਾਲੀਆਂ ਪਿਛਲੀਆਂ ਸਰਕਾਰਾਂ ਦੇ ਉਲਟ, ਸਾਡੀ ਸਰਕਾਰ ਨੇ ਜ਼ੀਰੋ ਟਾਲਰੈਂਸ ਦਾ ਪ੍ਰਦਰਸ਼ਨ ਕੀਤਾ ਹੈ,।
ਨੀਲ ਗਰਗ ਨੇ ਕਿਹਾ ਕਿ ਪੁਲਿਸ ਜਾਂਚ ਦੌਰਾਨ ਬੇਕਸੂਰ ਪਾਏ ਜਾਣ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਹਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ, "ਮਾਨ ਸਰਕਾਰ ਇੱਕ ਸਪੱਸ਼ਟ ਸਿਧਾਂਤ 'ਤੇ ਕੰਮ ਕਰਦੀ ਹੈ - ਭਾਵੇਂ ਨਸ਼ਾ ਹੋਵੇ ਜਾਂ ਭ੍ਰਿਸ਼ਟਾਚਾਰ, ਨਿਆਂ ਜ਼ਰੂਰ ਹੋਵੇਗਾ, ਭਾਵੇਂ ਵਿਅਕਤੀ ਦਾ ਰੁਤਬਾ ਜਾਂ ਅਹੁਦਾ ਕੋਈ ਵੀ ਹੋਵੇ।"
ਉਨ੍ਹਾਂ ਨੇ ਪੰਜਾਬ ਵਿੱਚ 32 ਬੰਬਾਂ ਦੇ ਦਾਖਲ ਹੋਣ ਦੇ ਮੁੱਦੇ 'ਤੇ ਵਿਰੋਧੀ ਧਿਰ ਦੇ ਨੇਤਾ ਬਾਜਵਾ ਦੀ ਚੁੱਪੀ 'ਤੇ ਵੀ ਸਵਾਲ ਉਠਾਇਆ। ਉਨ੍ਹਾਂ ਕਿਹਾ ਬਾਜਵਾ ਜੀ, ਤੁਸੀਂ ਆਪਣੇ ਪਿਛਲੇ ਵੱਡੇ ਬਿਆਨ ਦਾ ਸਮਰਥਨ ਕਰਨ ਲਈ ਕੋਈ ਸਬੂਤ ਨਹੀਂ ਦਿੱਤਾ ਹੈ। ਦੂਜਿਆਂ 'ਤੇ ਦੋਸ਼ ਲਗਾਉਣ ਤੋਂ ਪਹਿਲਾਂ, ਸ਼ਾਇਦ ਤੁਹਾਨੂੰ ਪਹਿਲਾਂ ਆਪਣੇ ਇਰਾਦੇ ਸਪੱਸ਼ਟ ਕਰਨੇ ਚਾਹੀਦੇ ਹਨ।"
ਨੀਲ ਗਰਗ ਨੇ ਅਕਾਲੀ ਆਗੂ ਬਿਕਰਮ ਮਜੀਠੀਆ 'ਤੇ ਵੀ ਹਮਲਾ ਬੋਲਿਆ ਅਤੇ ਸਲਾਹ ਦਿੱਤੀ ਕਿ ਦੋਸ਼ ਲਗਾਉਣ ਤੋਂ ਪਹਿਲਾਂ ਉਹ ਆਪਣੇ ਘਰ ਦੇ ਅੰਦਰਲੇ ਮੁੱਦਿਆਂ ਨੂੰ ਹੱਲ ਕਰਨ।
"ਕਾਨੂੰਨ ਸਪੱਸ਼ਟ ਹੈ: ਪਹਿਲੀ ਨਜ਼ਰੇ ਦੋਸ਼ੀਆਂ ਦੀ ਜਾਂਚ ਕੀਤੀ ਜਾਂਦੀ ਹੈ, ਗ੍ਰਿਫ਼ਤਾਰੀਆਂ ਕੀਤੀਆਂ ਜਾਂਦੀਆਂ ਹਨ ਅਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਂਦੀ ਹੈ। ਇਸ ਤਰ੍ਹਾਂ ਨਿਆਂ ਕੰਮ ਕਰਦਾ ਹੈ। ਗਰਗ ਨੇ ਪੁੱਛਿਆ ਇਸਦਾ ਕਿਹੜਾ ਪਹਿਲੂ ਰਾਜਨੀਤਿਕ ਹੈ?"
'ਆਪ' ਬੁਲਾਰੇ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਆਪਣੇ ਸ਼ਾਸਨਕਾਲ ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਨ ਦੀ ਹਿੰਮਤ ਕਦੇ ਨਹੀਂ ਦਿਖਾਈ। ਉਨ੍ਹਾਂ ਕਿਹਾ ਕਿ ਜਿਵੇਂ ਹੀ 'ਆਪ' ਸਰਕਾਰ ਦੇ ਧਿਆਨ ਵਿੱਚ ਕੁਝ ਆਇਆ, ਅਸੀਂ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ, ਇੱਥੋਂ ਤੱਕ ਕਿ ਉੱਚ ਅਧਿਕਾਰੀਆਂ ਵਿਰੁੱਧ ਵੀ। ਇਹੀ ਸਾਡੀ ਸਰਕਾਰ ਅਤੇ ਉਨ੍ਹਾਂ ਦੀ ਸਰਕਾਰ ਵਿੱਚ ਅੰਤਰ ਹੈ।
Get all latest content delivered to your email a few times a month.