ਤਾਜਾ ਖਬਰਾਂ
ਮੋਹਾਲੀ, 19 ਮਈ: ਮੁਹਾਲੀ ਦੀ ਅਦਾਲਤ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਸਾਲ 2005 ਵਿੱਚ ਥਾਣਾ ਸਦਰ ਖਰੜ ਵਿਖੇ ਦਰਜ ਇਕ ਕੇਸ 'ਚ ਵੱਡੀ ਰਹਤ ਦਿੱਤੀ ਹੈ। ਇਸ ਮਾਮਲੇ ਵਿੱਚ ਉਨ੍ਹਾਂ ਖਿਲਾਫ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਅਤੇ 5 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25, 54 ਅਤੇ 59 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਅੱਜ ਭਾਈ ਹਵਾਰਾ ਦੀ ਪੇਸ਼ੀ ਵੀਡੀਓ ਕਾਨਫਰੰਸ ਰਾਹੀਂ ਹੋਈ, ਜਿਸ ਦੌਰਾਨ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਤੇਜ ਪ੍ਰਤਾਪ ਸਿੰਘ ਰੰਧਾਵਾ ਨੇ ਉਨ੍ਹਾਂ ਨੂੰ ਉਕਤ ਸਾਰੇ ਦੋਸ਼ਾਂ 'ਚੋਂ ਬਰੀ ਕਰ ਦਿੱਤਾ। ਉਨ੍ਹਾਂ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਇਹ ਫੈਸਲਾ ਸੱਚ ਅਤੇ ਇਨਸਾਫ ਦੀ ਜਿੱਤ ਹੈ। ਭਾਈ ਹਵਾਰਾ ਦੇ ਸਾਥੀ ਜਸਵੰਤ ਸਿੰਘ ਨੇ ਵੀ ਇਸ ਮੌਕੇ ਤੇ ਆਪਣੇ ਜਜ਼ਬਾਤ ਸਾਂਝੇ ਕਰਦਿਆਂ ਕਿਹਾ ਕਿ ਸੱਚਾਈ ਅਖੀਰਕਾਰ ਜਿੱਤ ਗਈ।
Get all latest content delivered to your email a few times a month.