ਤਾਜਾ ਖਬਰਾਂ
ਨਵੀਂ ਦਿੱਲੀ - ਹਰਿਆਣਾ ਦੇ ਯੂਟਿਊਬਰ ਧਰੁਵ ਰਾਠੀ ਵੱਲੋਂ ਸਿੱਖ ਗੁਰੂਆਂ 'ਤੇ ਬਣਾਈ ਗਈ ਵੀਡੀਓ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਧਰੁਵ ਰਾਠੀ ਨੇ 'ਬੰਦਾ ਸਿੰਘ ਬਹਾਦਰ ਕੀ ਕਥਾ' 'ਤੇ ਬਣੀ ਵੀਡੀਓ 'ਚ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਵਰਤੋਂ ਕਰਦੇ ਹੋਏ ਸਿੱਖ ਗੁਰੂਆਂ, ਸ਼ਹੀਦ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਐਨੀਮੇਸ਼ਨਾਂ ਬਣਾਈਆਂ। ਉਸ ਨੇ ਵੀਡੀਓ 'ਚ ਬੰਦਾ ਸਿੰਘ ਬਹਾਦਰ ਨੂੰ ਰੌਬਿਨ ਹੁੱਡ ਵੀ ਦੱਸਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਸ ’ਤੇ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖਾਂ ਨੂੰ ਆਪਣਾ ਇਤਿਹਾਸ ਜਾਣਨ ਲਈ ਧਰੁਵ ਰਾਠੀ ਦੀ ਏਆਈ ਆਧਾਰਿਤ ਵੀਡੀਓ ਦੀ ਲੋੜ ਨਹੀਂ ਹੈ। ਧਰੁਵ ਰਾਠੀ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹਾਦਤ ਨਾਲ ਸਬੰਧਤ ਕਈ ਅਹਿਮ ਇਤਿਹਾਸਕ ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਹੈ।
ਇਸ ਦੇ ਨਾਲ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਨੇ ਧਰੁਵ ਰਾਠੀ ਖਿਲਾਫ ਦਿੱਲੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਡੀਐਸਜੀਐਮਸੀ ਦੇ ਸਾਬਕਾ ਪ੍ਰਧਾਨ ਅਤੇ ਦਿੱਲੀ ਸਰਕਾਰ ਵਿੱਚ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, "ਧਰੁਵ ਰਾਠੀ ਨੇ ਸਿੱਖ ਇਤਿਹਾਸ ਅਤੇ ਭਾਵਨਾਵਾਂ ਦਾ ਅਪਮਾਨ ਕੀਤਾ ਹੈ। ਉਸ ਖ਼ਿਲਾਫ਼ ਧਾਰਾ 295ਏ (ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ) ਤਹਿਤ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।"
ਇਸ ਦੇ ਨਾਲ ਹੀ ਵਿਵਾਦ ਵਧਦੇ ਹੀ ਧਰੁਵ ਰਾਠੀ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ-ਸਿੱਖ ਭਾਈਚਾਰੇ ਦੇ ਲੋਕਾਂ ਦਾ ਕਹਿਣਾ ਹੈ ਕਿ ਵੀਡੀਓ ਵਿੱਚ ਸਿੱਖ ਗੁਰੂਆਂ ਨੂੰ ਐਨੀਮੇਸ਼ਨ ਵਿੱਚ ਦਿਖਾਉਣਾ ਗਲਤ ਹੈ? ਲੋਕ ਮੈਨੂੰ ਸੋਸ਼ਲ ਮੀਡੀਆ 'ਤੇ ਰਾਏ ਦੇ ਸਕਦੇ ਹਨ। ਇਸ ਤੋਂ ਬਾਅਦ ਮੈਂ ਵੀਡੀਓ ਨੂੰ ਡਿਲੀਟ ਕਰਾਂਗਾ ਜਾਂ ਕੋਈ ਹੋਰ ਕਾਰਵਾਈ ਕਰਾਂਗਾ।
Get all latest content delivered to your email a few times a month.