ਤਾਜਾ ਖਬਰਾਂ
ਨਵੀਂ ਦਿੱਲੀ- ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੰਸਦ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਪਿਛਲੇ 16 ਸਾਲਾਂ ਵਿੱਚ ਪਹਿਲੀ ਵਾਰ ਦੇਸ਼ ਦੀ ਲੋਕ ਸਭਾ ਲਈ ਚੁਣੇ ਗਏ ਪੰਜਾਬ ਤੋਂ ਸੰਸਦ ਮੈਂਬਰ ਨੂੰ ਸੰਸਦ ਰਤਨ ਪੁਰਸਕਾਰ ਲਈ ਚੁਣਿਆ ਗਿਆ ਹੈ।ਜਲੰਧਰ ਲੋਕ ਸਭਾ ਹਲਕੇ ਤੋਂ ਭਾਰੀ ਬਹੁਮਤ ਨਾਲ ਜਿੱਤ ਕੇ ਦੇਸ਼ ਦੀ ਲੋਕ ਸਭਾ ਵਿੱਚ ਪੁੱਜੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੰਸਦ ਰਤਨ ਐਵਾਰਡ ਲਈ ਚੁਣਿਆ ਗਿਆ ਹੈ।
ਦੇਸ਼ ਦੇ ਮਰਹੂਮ ਰਾਸ਼ਟਰਪਤੀ ਡਾ.ਏ.ਪੀ.ਜੇ. ਅਬਦੁਲ ਕਲਾਮ ਦੀ ਅਗਵਾਈ ਹੇਠ ਪ੍ਰਾਈਮ ਪੁਆਇੰਟ ਫਾਊਂਡੇਸ਼ਨ ਵੱਲੋਂ 2010 ਵਿੱਚ ਸ਼ੁਰੂ ਕੀਤੇ ਗਏ ਇਸ ਐਵਾਰਡ ਲਈ ਹੁਣ ਤੱਕ 17 ਸੰਸਦ ਮੈਂਬਰਾਂ ਅਤੇ ਲੋਕ ਸਭਾ ਦੀਆਂ ਦੋ ਸਥਾਈ ਕਮੇਟੀਆਂ ਦੇ ਚੇਅਰਮੈਨਾਂ ਦੀ ਚੋਣ ਕੀਤੀ ਜਾ ਚੁੱਕੀ ਹੈ।
ਇਸ ਐਵਾਰਡ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਕਮੇਟੀ ਦੇ ਚੇਅਰਮੈਨ ਵਜੋਂ ਕੰਮ ਕਰ ਰਹੇ ਚਰਨਜੀਤ ਸਿੰਘ ਚੰਨੀ ਨੂੰ ਕਿਸਾਨ ਅਤੇ ਖੇਤ ਮਜ਼ਦੂਰ ਵਜੋਂ ਵਧੀਆ ਕਾਰਗੁਜ਼ਾਰੀ ਦੇ ਮੱਦੇਨਜ਼ਰ ਇਸ ਵੱਕਾਰੀ ਐਵਾਰਡ ਲਈ ਚੁਣਿਆ ਗਿਆ ਹੈ। ਸੰਸਦ ਰਤਨ ਅਵਾਰਡ ਕਮੇਟੀ ਵੱਲੋਂ ਐਤਵਾਰ ਸ਼ਾਮ ਨੂੰ ਜਾਰੀ ਇੱਕ ਬਿਆਨ ਵਿੱਚ ਇਸ ਸਬੰਧ ਵਿੱਚ ਜਾਣਕਾਰੀ ਸਾਂਝੀ ਕੀਤੀ ਗਈ।
Get all latest content delivered to your email a few times a month.