ਤਾਜਾ ਖਬਰਾਂ
ਜੈਤੀਪੁਰ (ਅੰਮ੍ਰਿਤਸਰ), 20 ਮਈ – ਮਜੀਠਾ ਹਲਕੇ ਦੇ ਕਈ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 24 ਤੋਂ ਵੱਧ ਲੋਕ ਆਪਣੀ ਜਾਨ ਗਵਾ ਚੁੱਕੇ ਹਨ। ਇਸ ਹਾਦਸੇ ਦੀ ਨਵੀਂ ਕੜੀ ਵਿਚ ਪਿੰਡ ਭੰਗਾਲੀ ਕਲਾਂ ਦਾ ਰਹਿਣ ਵਾਲਾ ਤਰਸੇਮ ਸਿੰਘ ਪੁੱਤਰ ਨੱਥਾ ਵੀ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਗੰਭੀਰ ਤੌਰ 'ਤੇ ਬੀਮਾਰ ਹੋ ਗਿਆ। ਪਰਿਵਾਰਕ ਮੈਂਬਰਾਂ ਵਲੋਂ ਉਸ ਨੂੰ ਤੁਰੰਤ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਕਰਦਿਆਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਮਾਮਲੇ ਨੇ ਇਲਾਕੇ ਵਿੱਚ ਹਾਹਾਕਾਰ ਮਚਾ ਦਿੱਤਾ ਹੈ ਅਤੇ ਲੋਕਾਂ ਵਿੱਚ ਕਾਫੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਲੋਕਾਂ ਵੱਲੋਂ ਜ਼ਹਿਰੀਲੀ ਸ਼ਰਾਬ ਦੇ ਵਾਪਰ ਰਹੇ ਇਨ੍ਹਾਂ ਘਟਨਾਵਾਂ 'ਤੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
Get all latest content delivered to your email a few times a month.