ਤਾਜਾ ਖਬਰਾਂ
ਅੰਮ੍ਰਿਤਸਰ, 21 ਮਈ – ਅੱਜ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਇਕ ਖ਼ਾਸ ਬੈਠਕ ਹੋਵੇਗੀ। ਇਹ ਇਕੱਤਰਤਾ ਜਥੇਦਾਰ ਗੜਗੱਜ ਵੱਲੋਂ ਤੁਰੰਤ ਤੌਰ 'ਤੇ ਬੁਲਾਈ ਗਈ ਹੈ ਜਿਸ ਵਿੱਚ ਕੁਝ ਅਹੰਮ ਪੰਥਕ ਮਸਲਿਆਂ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ।
ਮਿਲੀ ਜਾਣਕਾਰੀ ਅਨੁਸਾਰ, ਇਹ ਮੀਟਿੰਗ ਖਤਮ ਹੋਣ ਤੋਂ ਬਾਅਦ, ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਅਤੇ ਹੋਰ ਦੋ ਪੰਥਕ ਵਿਅਕਤੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਨਮਾਨ ਦਿੱਤਾ ਜਾਵੇਗਾ।
ਇਸ ਸਨਮਾਨ ਸਮਾਗਮ ਤੋਂ ਬਾਅਦ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਮੀਡੀਆ ਨਾਲ ਗੱਲਬਾਤ ਵੀ ਕਰਨਗੇ।
Get all latest content delivered to your email a few times a month.