ਤਾਜਾ ਖਬਰਾਂ
ਮੋਗਾ, 21 ਮਈ( ਹਰਪਾਲ ਸਿੰਘ ਸਹਾਰਨ)— ਮੋਗਾ ਪੁਲਿਸ ਵਲੋਂ ਜ਼ਿਲ੍ਹੇ ਵਿੱਚ ਗੈਰਕਾਨੂੰਨੀ ਸਰਗਰਮੀਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਹੇਠ ਕਾਮਯਾਬੀ ਹਾਸਿਲ ਹੋਈ ਹੈ। ਥਾਣਾ ਨਿਹਾਲਸਿੰਘਵਾਲਾ ਦੀ ਪੁਲਿਸ ਟੀਮ ਨੇ ਦੋ ਸ਼ਰਾਰਤੀ ਅਨਸਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ।
ਪੁਲਿਸ ਵਲੋਂ ਦੱਸਿਆ ਗਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਕੋਲੋਂ ਇੱਕ ਮੋਟਰਸਾਈਕਲ ਜਿਸ ਉੱਤੇ ਕੋਈ ਰਜਿਸਟ੍ਰੇਸ਼ਨ ਨੰਬਰ ਨਹੀਂ ਸੀ, ਵੀ ਬਰਾਮਦ ਕੀਤਾ ਗਿਆ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਮੋਟਰਸਾਈਕਲ ਜਾਂ ਤਾਂ ਚੋਰੀ ਦੀ ਹੋ ਸਕਦੀ ਹੈ ਜਾਂ ਕਿਸੇ ਗੈਰਕਾਨੂੰਨੀ ਕੰਮ ਵਿੱਚ ਵਰਤੀ ਜਾ ਰਹੀ ਸੀ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਨੋ ਵਿਅਕਤੀਆਂ ਖ਼ਿਲਾਫ਼ ਸੰਬੰਧਤ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ। ਪੁਲਿਸ ਵੱਲੋਂ ਇਨ੍ਹਾਂ ਵਿਅਕਤੀਆਂ ਦੇ ਹੋਰ ਸਾਥੀਆਂ ਅਤੇ ਮੋਟਰਸਾਈਕਲ ਦੀ ਮੂਲ ਮਾਲਕੀ ਬਾਰੇ ਵੀ ਪਤਾ ਲਗਾਇਆ ਜਾ ਰਿਹਾ ਹੈ।
ਇਸ ਮਾਮਲੇ ਸਬੰਧੀ ਥਾਣਾ ਮੁਖੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਵਿੱਚ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਪੁਲਿਸ ਨੂੰ ਤੁਰੰਤ ਜਾਣੂ ਕਰਨ ਤਾਂ ਜੋ ਸਮਾਜ ਵਿਚ ਸ਼ਾਂਤੀ ਕਾਇਮ ਰਹੇ।
Get all latest content delivered to your email a few times a month.