ਤਾਜਾ ਖਬਰਾਂ
ਸੰਗਰੂਰ- ਪੰਜਾਬ ਦੇ ਸੰਗਰੂਰ ਵਿੱਚ ਪੁਲਿਸ ਟੀਮ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਭਵਾਨੀਗੜ੍ਹ ਵਿਖੇ ਨਗਰ ਵਾਸੀ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਭਰਾਵਾਂ ਦੀ ਪਛਾਣ ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ।ਪੁਲੀਸ ਮੁਲਾਜ਼ਮ ਅਮਨਦੀਪ ਸਿੰਘ ਦੀ ਸ਼ਿਕਾਇਤ ਅਨੁਸਾਰ ਜਦੋਂ ਪੁਲੀਸ ਟੀਮ ਬੁੱਧਵਾਰ ਨੂੰ ਮੁਲਜ਼ਮ ਦੇ ਘਰ ਪੁੱਜੀ ਤਾਂ ਤਿੰਨਾਂ ਭਰਾਵਾਂ ਨੇ ਗੁੱਸੇ ਵਿੱਚ ਆ ਕੇ ਉਨ੍ਹਾਂ ਦੀ ਕੁੱਟਮਾਰ ਕੀਤੀ। ਪੁਲਿਸ ਪਾਰਟੀ ਨਾਲ ਹੱਥੋਪਾਈ ਹੋ ਗਈ। ਪੁਲਿਸ ਕਿਸੇ ਮਾਮਲੇ ਦੇ ਸਬੰਧ ਵਿੱਚ ਜਾਂਚ ਕਰਨ ਗਈ ਸੀ। ਪੁਲਸ ਪਾਰਟੀ ਨੂੰ ਦੇਖ ਕੇ ਉਹ ਗੁੱਸੇ 'ਚ ਆ ਗਏ ਅਤੇ ਟੀਮ 'ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਮੁਲਜ਼ਮਾਂ ਦੀ ਪੁਲੀਸ ਟੀਮ ਨਾਲ ਝੜਪ ਹੋ ਗਈ। ਇਸ ਕਾਰਵਾਈ ਨੂੰ ਸਰਕਾਰੀ ਡਿਊਟੀ ਵਿੱਚ ਰੁਕਾਵਟ ਪਾਉਣ ਦਾ ਜੁਰਮ ਮੰਨਿਆ ਗਿਆ ਹੈ। ਪੁਲਿਸ ਨੇ ਭਾਰਤੀ ਨਿਆਂਇਕ ਸੰਹਿਤਾ ਦੀ ਧਾਰਾ 132, 221 ਅਤੇ 109 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Get all latest content delivered to your email a few times a month.