IMG-LOGO
ਹੋਮ ਪੰਜਾਬ: ਸਾਉਣੀ ਦੀਆਂ ਮੁੱਖ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਪਿੰਡ...

ਸਾਉਣੀ ਦੀਆਂ ਮੁੱਖ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਪਿੰਡ ਝੰਡਾ ਖੁਰਦ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

Admin User - May 22, 2025 08:52 PM
IMG

ਮਾਨਸਾ, 22 ਮਈ ( ਸੰਜੀਵ ਜਿੰਦਲ)  : ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਦੇ ਦਿਸ਼ਾ—ਨਿਰਦੇਸ਼ਾ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸਰਦੂਲਗੜ੍ਹ ਵੱਲੋਂ ਸਾਉਣੀ ਦੀਆਂ ਮੁੱਖ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਪਿੰਡ ਝੰਡਾ ਖੁਰਦ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਇਸ ਮੌਕੇ ਡਾ. ਸੁਲੇਖ ਅਮਨ ਕੁਮਾਰ ਮਹਿਲਾ ਖੇਤੀਬਾੜੀ ਵਿਕਾਸ ਅਫਸਰ ਸਰਦੂਲਗੜ੍ਹ ਵੱਲੋਂ ਕਿਹਾ ਗਿਆ ਕਿਸਾਨ ਵੀਰ ਕਿਸੇ ਵੀ ਤਰ੍ਹਾ ਦੇ ਅਣ ਅਧਿਕਾਰਿਤ ਜਾਂ ਹਾਈਬ੍ਰਿਡ ਬੀਜ ਦੀ ਬਿਜਾਈ ਤੋਂ ਗੁਰੇਜ਼ ਕਰਨ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਮਨਜ਼ੂਰਸ਼ੁਦਾ ਕਿਸਮਾਂ ਦੀ ਹੀ ਬਿਜਾਈ ਕਰਨ।ਉਹਨਾਂ ਕਿਸਾਨਾਂ ਨੂੰ ਨਰਮੇ ਦੀ ਫਸਲ ਦੀ ਕਾਸ਼ਤ ਅਧੀਨ ਰਕਬਾ ਵਧਾਉਣ ਲਈ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਫਸਲੀ ਵਿਭਿੰਨਤਾ ਸਕੀਮ ਅਧੀਨ ਨਰਮੇਂ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ ਉਪਰਾਲੇ ਕਰ ਰਹੀ ਹੈ ਇਨਾਂ ਉਪਰਾਲਿਆਂ ਤਹਿਤ ਬਿਜਲੀ ਅਤੇ ਨਹਿਰੀ ਪਾਣੀ ਦੀ ਸਪਲਾਈ ਨਿਰਵਿਘਨ ਦਿੱਤੀ ਰਹੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੀ.ਟੀ ਕਾਟਨ ਬੀਜ ਤੇ 33 ਫੀਸਦੀ ਸਬਸਿਡੀ ਦੇ ਹਿਸਾਬ ਨਾਲ ਪ੍ਰਤੀ ਪੈਕਟ ਵੱਧ ਤੋਂ ਵੱਧ 297/- ਰੁਪਏ ਅਤੇ ਇਕ ਕਿਸਾਨ ਵੱਧ ਤੋਂ ਵੱਧ 10 ਪੈਕਟ (5 ਏਕੜ) ਤੱਕ ਦੀ ਆਰਥਿਕ ਮਦਦ ਲੈ ਸਕਦਾ ਹੈ।ਉਨ੍ਹਾਂ ਕਿਸਾਨਾਂ ਨੂੰ ਬੀਜ ਦੀ ਖਰੀਦ ਪੱਕੇ ਬਿੱਲ *ਤੇ ਹੀ ਕਰਨ ਦੀ ਅਪੀਲ ਕੀਤੀ ਅਤੇ ਖਰੀਦ ਉਪਰੰਤ ਸਬਸਿਡੀ ਲੈਣ ਲਈ ਇਸ ਨੂੰ ਵਿਭਾਗ ਦੇ ਪੋਰਟਲ 'ਤੇ ਅਪਲੋਡ ਕਰਵਾਉਣ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ।

ਅਮਰਿੰਦਰ ਸਿੰਘ ਬੀ.ਟੀ.ਐਮ ਨੇ ਧਰਤੀ ਹੇਠਲੇ ਪਾਣੀ ਦੇ ਘਟਦੇ ਪੱਧਰ ਨੂੰ ਬਚਾਉਣ ਲਈ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ 1500/— ਰੁਪਏ ਪ੍ਰਤੀ ਏਕੜ ਪ੍ਰੋਤਸ਼ਾਹਨ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਹਰਵਿੰਦਰ ਸਿੰਘ, ਪ੍ਰਭਜੋਤ ਸਿੰਘ ਖੇਤੀਬਾੜੀ ਉਪ ਨਿਰੀਖਕ ਤੋਂ ਇਲਾਵਾ ਪਿੰਡ ਦੇ ਮੋਹਤਬਰ ਕਿਸਾਨ ਮੌਜੂਦ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.