ਤਾਜਾ ਖਬਰਾਂ
ਨਵਾਂਸ਼ਹਿਰ, 23 ਮਈ 2025 – ਭਾਰਤੀ ਜਨਤਾ ਪਾਰਟੀ (ਭਾਜਪਾ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਇੱਕ ਵੱਡਾ ਪ੍ਰਦਰਸ਼ਨ ਕੀਤਾ ਗਿਆ, ਜਿਸ ਦੌਰਾਨ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ।
ਇਹ ਮੰਗ ਪੱਤਰ 383 ਏਕੜ ਖੇਤੀਯੋਗ ਜ਼ਮੀਨ ਨੂੰ ਸਰਕਾਰੀ ਤੌਰ 'ਤੇ ਐਕਵਾਇਰ ਕਰਨ ਸੰਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਦੇ ਵਿਰੋਧ ਵਿੱਚ ਦਿੱਤਾ ਗਿਆ। ਭਾਜਪਾ ਆਗੂਆਂ ਦਾ ਕਹਿਣਾ ਸੀ ਕਿ ਇਹ ਫ਼ੈਸਲਾ ਕਿਸਾਨਾਂ ਦੇ ਹੱਕਾਂ ਦੀ ਉਲੰਘਣਾ ਹੈ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ 'ਤੇ ਸਿੱਧਾ ਵਾਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਫ਼ੈਸਲਾ ਕਿਸਾਨ ਵਿਰੋਧੀ ਹੈ ਅਤੇ ਪਾਰਟੀ ਇਸਦਾ ਪੂਰਾ ਵਿਰੋਧ ਕਰਦੀ ਹੈ।
ਇਸ ਮੌਕੇ 'ਤੇ ਹੋਰ ਕਈ ਭਾਜਪਾ ਆਗੂ ਵੀ ਮੌਜੂਦ ਸਨ, ਜਿਨ੍ਹਾਂ ਵਿੱਚ ਵਰਿੰਦਰ ਕੌਰ ਥਾਂਦੀ, ਪੂਨਮ ਮਾਣਕ, ਅਜੇ ਕਟਾਰੀਆ, ਅਮਨ ਰਾਣਾ, ਬਹਾਦਰ ਚੰਦ ਅਰੋੜਾ ਅਤੇ ਅਸ਼ਵਨੀ ਨਇਅਰ ਆਦਿ ਸ਼ਾਮਲ ਸਨ। ਉਨ੍ਹਾਂ ਸਾਰੇ ਨੇ ਇਕਸੁਆਰ ਹੋ ਕੇ ਪੰਜਾਬ ਸਰਕਾਰ ਦੇ ਇਸ ਕਦਮ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਇਹ ਨੋਟੀਫ਼ਿਕੇਸ਼ਨ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।
Get all latest content delivered to your email a few times a month.