ਤਾਜਾ ਖਬਰਾਂ
ਅੰਮ੍ਰਿਤਸਰ, 23 ਮਈ 2025: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਬਾਰੇ ਲਿਆ ਗਿਆ ਫੈਸਲਾ ਫਿਲਹਾਲ ਰੋਕ ਦਿੱਤਾ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ SGPC ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਹਾਲ ਹੀ ਵਿੱਚ ਹੋਈ SGPC ਦੀ ਅੰਦਰੂਨੀ ਕਮੇਟੀ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਸੀ ਕਿ ਡਾ. ਮਨਮੋਹਨ ਸਿੰਘ, ਜੋ ਕਿ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਰਹੇ ਹਨ, ਦੀ ਤਸਵੀਰ ਸਿੱਖ ਅਜਾਇਬਘਰ ਵਿੱਚ ਲਾਈ ਜਾਵੇ। ਪਰ ਇਸ ਫੈਸਲੇ ਦੇ ਆਉਣ ਮਗਰੋਂ ਕੁਝ ਸਿੱਖ ਧਿਰਾਂ ਅਤੇ ਨੁਮਾਇੰਦਿਆਂ ਵੱਲੋਂ ਇਤਰਾਜ਼ ਜਤਾਇਆ ਗਿਆ।
ਇਹ ਇਤਰਾਜ਼ਾਂ ਦੇਖਦਿਆਂ, SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਦਾਇਤ ਜਾਰੀ ਕਰਦਿਆਂ ਇਸ ਮਾਮਲੇ ਨੂੰ ਅਗਲੇ ਹੁਕਮ ਤੱਕ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ SGPC ਹਮੇਸ਼ਾਂ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਆਦਰ ਕਰਦੀ ਹੈ ਅਤੇ ਕਿਸੇ ਵੀ ਅਹੰਮ ਫੈਸਲੇ ਤੋਂ ਪਹਿਲਾਂ ਪੰਥਕ ਇਕਜੁਟਤਾ ਅਤੇ ਸਲਾਹ-ਮਸ਼ਵਰੇ ਨੂੰ ਤਰਜੀਹ ਦਿੰਦੀ ਹੈ।
ਸਕੱਤਰ ਪ੍ਰਤਾਪ ਸਿੰਘ ਨੇ ਅੱਗੇ ਦੱਸਿਆ ਕਿ ਇਹ ਮਾਮਲਾ ਮੁੜ SGPC ਦੀ ਅੰਦਰੂਨੀ ਕਮੇਟੀ ਦੇ ਵਿਚਾਰ ਅਧੀਨ ਲਿਆਂਦਾ ਜਾਵੇਗਾ ਅਤੇ ਉਚਿਤ ਸਲਾਹ ਨਾਲ ਹੀ ਅੰਤਿਮ ਫੈਸਲਾ ਲਿਆ ਜਾਵੇਗਾ।
Get all latest content delivered to your email a few times a month.