IMG-LOGO
ਹੋਮ ਪੰਜਾਬ: ਅੰਮ੍ਰਿਤਸਰ: ਮਜੀਠਾ ਰੋਡ ਤੇ ਹੋਏ ਧਮਾਕੇ ਮਾਮਲੇ 'ਚ ਕੈਬਨਿਟ ਮੰਤਰੀ...

ਅੰਮ੍ਰਿਤਸਰ: ਮਜੀਠਾ ਰੋਡ ਤੇ ਹੋਏ ਧਮਾਕੇ ਮਾਮਲੇ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤੀ ਆਪਣੀ ਪ੍ਰਤਿਕਿਰਿਆ...

Admin User - May 27, 2025 02:02 PM
IMG

ਅੱਜ ਸਵੇਰੇ ਅੰਮ੍ਰਿਤਸਰ ਦੇ ਮਜੀਠਾ ਰੋਡ ਬਾਈਪਾਸ 'ਤੇ ਹੋਏ ਧਮਾਕੇ ਨਾਲ ਇਲਾਕੇ 'ਚ ਹੜਕੰਪ ਮਚ ਗਿਆ। ਇਸ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਮੌਕੇ 'ਤੇ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀ.ਆਈ.ਜੀ. ਬਾਰਡਰ ਰੇਜ ਸਤਿੰਦਰ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਪੁਸ਼ਟੀ ਕੀਤੀ ਕਿ ਧਮਾਕਾ ਕਿਸੇ ਬੰਬਨੁਮਾ ਚੀਜ਼ ਰਾਹੀਂ ਹੋਇਆ ਹੈ। ਪੁਲਿਸ ਵਲੋਂ ਵੱਡੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਕੀਕਤ ਸਾਹਮਣੇ ਆ ਸਕੇ।

ਇਸ ਮਾਮਲੇ ਉੱਤੇ ਪ੍ਰਤੀਕਿਰਿਆ ਦਿੰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਪੁਲਿਸ ਪੂਰੀ ਤਰ੍ਹਾਂ ਚੌਕਸੀ 'ਚ ਹੈ ਅਤੇ ਕਿਸੇ ਵੀ ਤਰੀਕੇ ਨਾਲ ਪੰਜਾਬ ਦਾ ਮਾਹੌਲ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ। 

ਉਨ੍ਹਾਂ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਟਿੱਪਣੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਇਸ ਸਮੇਂ ਵਿਹਲੇ ਹਨ, ਮਜੀਠੀਆ ਦੇ ਬਿਆਨਾਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਨਹੀਂ ਹੈ। ਧਾਲੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਵਾਂ ਤੋਂ ਬਚਣ ਅਤੇ ਪੁਲਿਸ 'ਤੇ ਭਰੋਸਾ ਰੱਖਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.