ਤਾਜਾ ਖਬਰਾਂ
ਲੁਧਿਆਣਾ, 27 ਮਈ- ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 ਦੀ ਧਾਰਾ (ਈ) ਦੇ ਉਪਬੰਧਾਂ ਮੁਤਾਬਕ ਸਪੱਸ਼ਟ ਕੀਤਾ ਗਿਆ ਹੈ ਕਿ ਸਮਰੱਥ ਅਧਿਕਾਰੀ ਵੱਲੋਂ ਪ੍ਰਮਾਣਿਤ ਕੋਵਿਡ-19 ਸ਼ੱਕੀ ਜਾਂ ਪ੍ਰਭਾਵਿਤ ਵਿਅਕਤੀ, ਜੋ ਪੋਸਟ ਬੈਲਟ ਪੇਪਰ ਰਾਹੀਂ ਵੋਟ ਪਾਉਣ ਲਈ ਅਰਜ਼ੀ ਦਿੰਦਾ ਹੈ, ਸਬੰਧਤ ਰਿਟਰਨਿੰਗ ਅਫਸਰ ਵੱਲੋਂ ਉਕਤ ਬੇਨਤੀ ਦੀ ਤਸਦੀਕ ਉਪਰੰਤ ਪੰਜਾਬ ਦੇ 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀਆਂ ਮੌਜੂਦਾ ਜ਼ਿਮਨੀ ਚੋਣਾਂ ਵਿੱਚ ਪੋਸਟ ਬੈਲਟ ਰਾਹੀਂ ਆਪਣੀ ਵੋਟ ਪਾਉਣ ਵਾਲੇ ਵਰਗ ਵਿੱਚ ਸ਼ਾਮਲ ਹੋਵੇਗਾ। ਇਸ ਨੂੰ 26.05.2025 ਨੂੰ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 30 ਤਹਿਤ, ਭਾਰਤ ਸਰਕਾਰ ਦੇ ਕਾਨੂੰਨ ਅਤੇ ਨਿਆਂ ਮੰਤਰਾਲੇ ਦੇ ਨੋਟੀਫਿਕੇਸ਼ਨ ਐਸ.ਓ. ਨੰਬਰ 1964(ਈ), ਮਿਤੀ 19 ਜੂਨ, 2020 ਰਾਹੀਂ ਸੋਧੇ ਗਏ ਕੰਡੱਕਟ ਆਫ ਇਲੈਕਸ਼ਨ ਰੂਲਜ਼, 1961 ਦੇ ਭਾਗ-2ਏ ਦੇ ਉਪਬੰਧਾਂ ਮੁਤਾਬਕ ਚੋਣ ਕਮਿਸ਼ਨ ਵੱਲੋਂ ਇਸ ਵਿਸ਼ੇ 'ਤੇ ਦਿਸ਼ਾ-ਨਿਰਦੇਸ਼ਾਂ ਸਮੇਤ ਨੋਟੀਫਾਈ ਕੀਤਾ ਗਿਆ ਹੈ।
Get all latest content delivered to your email a few times a month.