ਤਾਜਾ ਖਬਰਾਂ
ਚੰਡੀਗੜ੍ਹ:- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਤੇ ਨਸ਼ਿਆਂ ਵਿਰੁੱਧ ਬੜੀ ਸਖਤੀ ਨਾਲ ਵਿੱਢੀ ਹੋਈ ਹੈ । ਇਸੇ ਤਹਿਤ ਰੋਜ਼ਾਨਾ ਵੱਡੇ ਵੱਡੇ ਅਧਿਕਾਰੀਆਂ ਤੇ ਕਾਰਵਾਈਆਂ ਹੋ ਰਹੀਆਂ ਹਨ। ਖਬਰ ਵਾਲੇ ਡਾਟਕਾਮ ਨੂੰ ਸੂਤਰਾਂ ਦੇ ਹਵਾਲੇ ਤੋਂ ਖਬਰ ਮਿਲੀ ਹੈ ਕਿ ਫਾਜ਼ਿਲਕਾ ਜ਼ਿਲੇ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੂੰ ਸਸਪੈਂਡ ਕਰਨ ਦੀ ਖਬਰ ਮਿਲੀ ਹੈ । ਭਾਵੇਂ ਕਿ ਪੂਰੇ ਮਾਮਲੇ ਅਜੇ ਤੱਕ ਸਾਹਮਣੇ ਨਹੀਂ ਆਏ ਪਰ ਸੂਤਰ ਦੱਸਦੇ ਹਨ ਕਿ ਇਸ ਦਾ ਜਲਦੀ ਹੀ ਸਰਕਾਰ ਵੱਲੋਂ ਖੁਲਾਸਾ ਕੀਤਾ ਜਾ ਸਕਦਾ ਹੈ ! ਦੱਸਣ ਯੋਗ ਹੈ ਕਿ ਬੀਤੇ ਕੱਲ ਫਾਜ਼ਿਲਕਾ ਜ਼ਿਲੇ ਦੇ ਸਾਈਬਰ ਸੈਲ ਦੇ ਐਸਐਚ ਓ ਸਮੇਤ ਤਿੰਨ ਹੋਰ ਕਰਮਚਾਰੀ ਭ੍ਰਿਸ਼ਟਾਚਾਰ ਦੇ ਦੋਸ਼ ਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਸਨ।
Get all latest content delivered to your email a few times a month.