IMG-LOGO
ਹੋਮ ਪੰਜਾਬ: ਮੋਦੀ ਸਰਕਾਰ ਸਿੱਖਾਂ ਨੂੰ ਦੇਵੇਗੀ ਇਕ ਹੋਰ ਵੱਡਾ ਤੋਹਫਾ, ਪੜ੍ਹੋ...

ਮੋਦੀ ਸਰਕਾਰ ਸਿੱਖਾਂ ਨੂੰ ਦੇਵੇਗੀ ਇਕ ਹੋਰ ਵੱਡਾ ਤੋਹਫਾ, ਪੜ੍ਹੋ ਪੂਰੀ ਜਾਣਕਾਰੀ...

Admin User - May 28, 2025 09:50 AM
IMG

ਨਵੀਂ ਦਿੱਲੀ, 28 ਮਈ, 2025: ਕੇਂਦਰ ਸਰਕਾਰ ਨੇ ਸਿੱਖ ਧਰਮ ਨਾਲ ਜੁੜੇ ਪੰਜ ਪਵਿੱਤਰ ਤਖ਼ਤਾਂ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਲਈ ਇੱਕ ਵਿਸ਼ੇਸ਼ ਰੇਲ ਗੱਡੀ ਚਲਾਉਣ ਦੀ ਯੋਜਨਾ ਬਣਾਈ ਹੈ। ਇਹ ਜਾਣਕਾਰੀ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਵਿਜੇ ਸਤਬੀਰ ਸਿੰਘ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਹੋਈ ਮੁਲਾਕਾਤ ਤੋਂ ਬਾਅਦ ਦਿੱਤੀ। ਇਸ ਮੁਲਾਕਾਤ ਵਿੱਚ ਉਹਨਾਂ ਦੇ ਸਲਾਹਕਾਰ ਜਸਵੰਤ ਸਿੰਘ ਬੌਬੀ (ਦਿੱਲੀ) ਵੀ ਮੌਜੂਦ ਸਨ।

ਇਹ ਵਿਸ਼ੇਸ਼ ਰੇਲ ਗੱਡੀ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ, ਤਖ਼ਤ ਸ੍ਰੀ ਹਜ਼ੂਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਸੁਵਿਧਾ ਪ੍ਰਦਾਨ ਕਰੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.