IMG-LOGO
ਹੋਮ ਪੰਜਾਬ, ਰਾਸ਼ਟਰੀ, ਖੇਡਾਂ, 🔴IPL ਫਾਈਨਲ ਲਈ ਤਿੰਨਾਂ ਫੌਜ ਮੁਖੀਆਂ ਨੂੰ ਦਿੱਤਾ ਗਿਆ ਸੱਦਾ...

🔴IPL ਫਾਈਨਲ ਲਈ ਤਿੰਨਾਂ ਫੌਜ ਮੁਖੀਆਂ ਨੂੰ ਦਿੱਤਾ ਗਿਆ ਸੱਦਾ...

Admin User - May 28, 2025 01:23 PM
IMG

ਨਵੀਂ ਦਿੱਲੀ, 28 ਮਈ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਆਈਪੀਐਲ 2025 ਦੇ ਸਮਾਪਤੀ ਸਮਾਰੋਹ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਨੂੰ ਸਮਰਪਿਤ ਕਰਨ ਦਾ ਮਹੱਤਵਪੂਰਨ ਫੈਸਲਾ ਕੀਤਾ ਹੈ। ਇਸ ਸਮਾਰੋਹ ਦਾ ਆਯੋਜਨ 3 ਜੂਨ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਕੀਤਾ ਜਾਵੇਗਾ, ਜਿੱਥੇ ਇੰਡੀਅਨ ਪ੍ਰੀਮੀਅਰ ਲੀਗ ਦਾ ਫਾਈਨਲ ਮੁਕੰਮਲ ਕੀਤਾ ਜਾਵੇਗਾ। ਬੀਸੀਸੀਆਈ ਨੇ ਇਸ ਮੌਕੇ ‘ਆਪ੍ਰੇਸ਼ਨ ਸਿੰਦੂਰ’ ਦੇ ਦੌਰਾਨ ਭਾਰਤੀ ਸੈਨਿਕਾਂ ਵੱਲੋਂ ਦਿਖਾਈ ਗਈ ਬਹਾਦਰੀ ਨੂੰ ਸਲਾਮ ਕਰਨ ਲਈ ਤਿੰਨਾਂ ਹਥਿਆਰਬੰਦ ਸੈਨਾਵਾਂ ਦੇ ਮੁਖੀਆਂ ਨੂੰ ਸੱਦਾ ਦਿੱਤਾ ਹੈ। ਇਸ ਪ੍ਰੋਗਰਾਮ ਦਾ ਸਮਾਂ ਲਗਭਗ 45 ਮਿੰਟ ਹੋਵੇਗਾ, ਜਿਸ ਵਿੱਚ ਹਥਿਆਰਬੰਦ ਬਲਾਂ ਦੀ ਹੌਂਸਲਾ ਅਫਜ਼ਾਈ ਕੀਤੀ ਜਾਵੇਗੀ।

ਇਹ ਫੈਸਲਾ ਖ਼ਾਸ ਤੌਰ ‘ਤੇ ਉਸ ਸਮੇਂ ਆਇਆ ਹੈ, ਜਦੋਂ ਪਹਿਲਗਾਮ ਵਿੱਚ ਆਤਵਾਦੀ ਹਮਲੇ ਦੇ ਜਵਾਬ ਵਜੋਂ ਭਾਰਤ ਨੇ ਆਪ੍ਰੇਸ਼ਨ ਸਿੰਦੂਰ ਸ਼ੁਰੂ ਕੀਤਾ ਸੀ। ਇਸ ਆਪ੍ਰੇਸ਼ਨ ਨੇ ਪਾਕਿਸਤਾਨ ਵੱਲੋਂ ਭਾਰਤੀ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਜਿਸ ਨਾਲ ਦੋਨੋਂ ਦੇਸ਼ਾਂ ਵਿਚ ਤਣਾਅ ਵਧ ਗਿਆ। ਇਸ ਤਣਾਅ ਦੇ ਕਾਰਨ ਆਈਪੀਐਲ ਮੈਚ 9 ਮਈ ਨੂੰ ਮੁਲਤਵੀ ਹੋਇਆ ਸੀ। ਬੀਸੀਸੀਆਈ ਦੇ ਸਕੱਤਰ ਦੇਵਜੀਤ ਸੈਕੀਆ ਨੇ ਮੀਡੀਆ ਵਿੱਚ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਸਮਾਰੋਹ ਸਿਰਫ਼ ਖੇਡ ਦਾ ਹੀ ਨਹੀਂ, ਸਗੋਂ ਸੈਨਿਕਾਂ ਦੇ ਯਤਨਾਂ ਅਤੇ ਬਹਾਦਰੀ ਦਾ ਵੀ ਸਨਮਾਨ ਹੋਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.