ਤਾਜਾ ਖਬਰਾਂ
ਮੋਗਾ- ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ ਵਿੱਚ ਬੀਤੀ ਦੇਰ ਸ਼ਾਮ ਸ਼ਹਿਰ 'ਚ ਤਾਂਬੜ-ਤੋੜ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਦੋ ਵਿਅਕਤੀਆਂ 'ਤੇ ਗੋਲੀਆਂ ਚਲਾਈਆਂ ਹਨ, ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਗੋਲੀਬਾਰੀ ਘਟਨਾ ਵਿੱਚ ਦੋ ਵਿਅਕਤੀ ਜ਼ਖਮੀ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਇੱਕ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਦੋ ਜ਼ਖਮੀਆਂ ਵਿੱਚੋਂ ਇੱਕ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ, ਜਦਕਿ ਦੂਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸਨੂੰ ਇਲਾਜ ਲਈ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਅਮਨਦੀਪ ਸਿੰਘ ਅਮਨਾ ਅਤੇ ਜਖ਼ਮੀ ਦੀ ਪਛਾਣ ਗੁਰਮੀਤ ਸਿੰਘ ਵਜੋਂ ਹੋਈ ਹੈ। ਐਸਐਸਪੀ ਮੋਗਾ ਖੁਦ ਮੌਕੇ 'ਤੇ ਮੌਜੂਦ ਹਨ।ਫਿਲਹਾਲ ਪੁਲਿਸ ਸੀਸੀਟੀਵੀ ਸਕੈਨ ਕਰ ਰਹੀ ਹੈ ਅਤੇ ਅਗਲੇਰੀ ਕਾਰਵਾਈ ਵਿੱਚ ਲੱਗੀ ਹੋਈ ਹੈ।
Get all latest content delivered to your email a few times a month.